ਅੱਜ ਪੂਰੇ ਸੂਬੇ ‘ਚ ਆਪਰੇਸ਼ਨ ਈਗਲ-2 ਦੀ ਸ਼ੁਰੂਆਤ ਕੀਤੀ ਗਈ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਅਤੇ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਇਸੇ ਤਹਿਤ ਜਲਾਲਾਬਾਦ ਬੱਸ ਸਟੈਂਡ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ, ਜਿਸ ਨੂੰ ਦੇਖ ਪੁਲਿਸ ਵੀ ਹੈਰਾਨ ਰਹਿ ਗਏ। ਚੈਕਿੰਗ ਦੌਰਾਨ ਪੁਲਿਸ ਨੇ ਮੋਮ ਵੇਚਣ ਵਾਲੇ ਵਿਅਕਤੀ ਕੋਲੋਂ 9.5 ਲੱਖ ਰੁਪਏ ਦੀ ਨਕਦੀ ਮਿਲੀ ਹੈ।
ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਅਪਰੇਸ਼ਨ ਈਗਲ-2 ਤਹਿਤ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੋਮ ਵੇਚਣ ਵਾਲੇ ਵਿਅਕਤੀ ਕੋਲੋਂ ਲੱਖਾਂ ਰੁਪਏ ਦੀ ਨਕਦੀ ਬਰਾਮਦ ਹੋਈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਯੂ.ਪੀ. ਜਾ ਰਿਹਾ ਸੀ ਅਤੇ ਉਸ ਨੇ ਕਰੀਬ 9.5 ਲੱਖ ਦੀ ਨਕਦੀ ਪੀਲੇ ਰੰਗ ਦੇ ਬੈਗ ਵਿੱਚ ਰੱਖੀ ਹੋਈ ਸੀ, ਜਿਸ ਨੂੰ ਪੁਲੀਸ ਨੇ ਬਰਾਮਦ ਕਰ ਲਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ADGP ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ, ਨਾਕੇ ਲਗਾ ਵਾਹਨਾਂ ਤੇ ਸਵਾਰੀਆਂ ਦੇ ਸਮਾਨ ਦੀ ਕੀਤੀ ਚੈਕਿੰਗ
ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੇ ਤਲਾਸ਼ੀ ਦੌਰਾਨ ਇਹ ਨਕਦੀ ਦੇਖੀ ਅਤੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਿਤ ਕੀਤਾ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਗਲਤ ਪਾਏ ਜਾਣ ‘ਤੇ ਉਕਤ ਵਿਅਕਤੀ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: