ਪੰਜਾਬ ਦੀ ਕਾਂਗਰਸ ਸਰਕਾਰ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਸਿੱਖਿਆ ਨੂੰ ਲੈ ਕੇ ਸਿਆਸੀ ਲੜਾਈ ਤੇਜ਼ ਹੋ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਕਿ ਸਕੂਲ ਸਿੱਖਿਆ ਦੇ ਨੈਸ਼ਨਲ ਪਰਫਾਰਮੈਂਸ ਗਰੇਡ ਇੰਡੈਕਸ (ਐਨਪੀਜੀਆਈ) ਵਿੱਚ ਪੰਜਾਬ ਸਿਖਰ ’ਤੇ ਹੈ। ਦਿੱਲੀ ਇਸ ‘ਚ 6ਵੇਂ ਨੰਬਰ ‘ਤੇ ਹੈ।
ਇਸ ਦੇ ਜਵਾਬ ‘ਚ ਹੁਣ ਦਿੱਲੀ ‘ਚ ਸਿੱਖਿਆ ਮੰਤਰਾਲਾ ਦੇਖ ਰਹੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਸਾਹਮਣੇ ਆਏ ਹਨ। ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਇਸ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਰਗਟ ਸਿੰਘ ਨੂੰ ਇਹ ਚੁਣੌਤੀ ਸਵੀਕਾਰ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਪੰਜਾਬ ਆ ਰਹੇ ਹਨ। ਉਹ ਮੋਹਾਲੀ ਵਿੱਚ ਧਰਨੇ ’ਤੇ ਬੈਠੇ ਅਧਿਆਪਕਾਂ ਦੇ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਰਗਟ ਸਿੰਘ ਨੇ ਲਿਖਿਆ ਕਿ ਪੰਜਾਬ ਦੇ ਸਕੂਲ ਬਹੁਤ ਸ਼ਾਨਦਾਰ ਹਨ। ਮੈਂ ਉਨ੍ਹਾਂ ਨੂੰ ਦਿੱਲੀ ਆਉਣ ਦਾ ਸੱਦਾ ਦਿੰਦਾ ਹਾਂ। ਮੈਂ ਉਨ੍ਹਾਂ ਨੂੰ ਦਿੱਲੀ ਦੇ 10 ਸਰਕਾਰੀ ਸਕੂਲਾਂ ਵਿੱਚ ਲੈ ਜਾਵਾਂਗਾ। ਉਹ ਮੈਨੂੰ ਉਨ੍ਹਾਂ 10 ਸਰਕਾਰੀ ਸਕੂਲਾਂ ਵਿੱਚ ਵੀ ਲੈ ਕੇ ਜਾਵੇ ਜਿਨ੍ਹਾਂ ਦੀ ਸਰਕਾਰ ਨੇ ਉਸਾਰੀ ਜਾਂ ਮੁਰੰਮਤ ਕੀਤੀ ਹੈ। ਮੈਂ ਉਨ੍ਹਾਂ ਨੂੰ ਉਨ੍ਹਾਂ ਸਕੂਲਾਂ ਵਿੱਚ ਲੈ ਜਾਵਾਂਗਾ ਜਿੱਥੇ ਬੱਚੇ ਹੁਣ IIT, NEET ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡਾ ਕੰਮ ਚੰਗਾ ਹੋਵੇਗਾ ਤਾਂ ਪੰਜਾਬ ਤੁਹਾਨੂੰ ਵੋਟ ਦੇਵੇਗਾ। ਜੇਕਰ ਚੰਗਾ ਨਹੀਂ ਹੋਇਆ ਤਾਂ ਅਸੀਂ ਦਿੱਲੀ ਦਾ ਸਿੱਖਿਆ ਮਾਡਲ ਅਪਣਾਵਾਂਗੇ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਜਦੋਂ ਵੀ ਅਤੇ ਜਿੱਥੇ ਚਾਹੁਣ, ਦਿੱਲੀ ਵਿੱਚ ਸਿੱਖਿਆ ਦੇ ਕੰਮ ਬਾਰੇ ਖੁੱਲ੍ਹੀ ਬਹਿਸ ਕਰ ਸਕਦੇ ਹਨ।