ਬੁਲੀ ਬਾਈ ਕਾਂਡ ਤੋਂ ਬਾਅਦ ਹੁਣ ਇੱਕ ਹੋਰ ਐਪ ‘ਤੇ ਵੀ ਔਰਤਾਂ ਦੀਆਂ ਅਸ਼ਲੀਲ ਤਸਵੀਰਾਂ ਸਾਂਝੀਆਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚੱਲਦਿਆਂ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਟੈਲੀਗ੍ਰਾਮ ਚੈਨਲ ਨੂੰ ਬਲਾਕ ਕਰ ਦਿੱਤਾ ਹੈ।
ਇਸ ਵਿੱਚ ਹਿੰਦੂ ਔਰਤਾਂ ਦੀਆਂ ਅਸ਼ਲੀਲ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਸਨ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਹਾਲ ਹੀ ‘ਚ ‘ਬੁਲੀ ਬਾਈ ਐਪ’ ਨੂੰ ਲੈ ਕੇ ਅਜਿਹਾ ਹੀ ਵਿਵਾਦ ਸਾਹਮਣੇ ਆਇਆ ਸੀ। ਅਜਿਹੀਆਂ ਖਬਰਾਂ ਆਈਆਂ ਸਨ ਕਿ ਐਪ ‘ਤੇ ਮੁਸਲਿਮ ਔਰਤਾਂ ਦੀਆਂ ਤਸਵੀਰਾਂ ਅਪਮਾਨਜਨਕ ਢੰਗ ਨਾਲ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਮੁੰਬਈ ਸਾਈਬਰ ਪੁਲਿਸ ਨੇ ‘ਬੁਲੀ ਬਾਈ’ ਐਪ ਮਾਮਲੇ ‘ਚ ਉੱਤਰਾਖੰਡ ਤੋਂ ਮਯੰਕ ਰਾਵਲ (21) ਨਾਂ ਦੇ ਵਿਦਿਆਰਥੀ ਨੂੰ ਬੁੱਧਵਾਰ ਤੜਕੇ ਗ੍ਰਿਫਤਾਰ ਕੀਤਾ ਹੈ। ਮੁੰਬਈ ਪੁਲਿਸ ਦੇ ਸਾਈਬਰ ਸੈੱਲ ਨੇ ਇਸ ਮਾਮਲੇ ‘ਚ ਪਹਿਲਾਂ ਮੁੱਖ ਦੋਸ਼ੀ ਸ਼ਵੇਤਾ ਸਿੰਘ (19) ਨੂੰ ਉੱਤਰਾਖੰਡ ਤੋਂ ਅਤੇ ਇੰਜੀਨੀਅਰਿੰਗ ਦੇ ਵਿਦਿਆਰਥੀ ਵਿਸ਼ਾਲ ਕੁਮਾਰ ਝਾਅ (21) ਨੂੰ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਸੀ।
‘ਗਿੱਟਹਬ’ ‘ਤੇ ਪਾਈ ਗਈ ‘ਬੁਲੀ ਬਾਈ’ ਐਪ ‘ਤੇ ‘ਨੀਲਾਮੀ’ ਲਈ ਸੈਂਕੜੇ ਮੁਸਲਿਮ ਔਰਤਾਂ ਦੀਆਂ ਫਰਜ਼ੀ ਤਸਵੀਰਾਂ ਅਪਲੋਡ ਕਰਨ ਦੀਆਂ ਸ਼ਿਕਾਇਤਾਂ ਤੋਂ ਬਾਅਦ ਮੁੰਬਈ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਐੱਫ.ਆਈ.ਆਰ. ਮੁੰਬਈ ਸਾਈਬਰ ਪੁਲਿਸ ਸਟੇਸ਼ਨ ਨੇ ਐਪ ਦੇ ਅਣਪਛਾਤੇ ਡਿਵੈਲਪਰਾਂ ਅਤੇ ਇਸ ਨੂੰ ਪ੍ਰਮੋਟ ਕਰਨ ਵਾਲੇ ਟਵਿੱਟਰ ਹੈਂਡਲ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ।