ਤਰਨਤਾਰਨ ਦੇ ਪੱਟੀ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਭੱਠ ਸਾਹਿਬ ‘ਤੇ ਪੁਲਿਸ ਦੀ ਮਦਦ ਨਾਲ ਹਥਿਆਰਾਂ ਦੇ ਜ਼ੋਰ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਸੰਬੰਧੀ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਦਰਖਾਸਤ ਦਾਇਰ ਕਰਦਿਆਂ ਨਰਬੀਰ ਸਿੰਘ ਨੇ ਦੱਸਿਆ ਕਿ ਉਹ ਜਦੋਂ ਦਾ ਪੈਦਾ ਹੋਇਆ ਹੈ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਦਾ ਆ ਰਿਹਾ ਹੈ। ਉਨ੍ਹਾਂ ਦਾ ਪੂਰਾ ਪਰਿਵਾਰ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਦਾ ਹੈ ਅਤੇ ਇਹ ਗੁਰਦੁਆਰਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ।
16 ਅਕਤੂਬਰ ਨੂੰ ਦੁਪਹਿਰ 2.30 ਵਜੇ ਬਾਬਾ ਪ੍ਰੇਮ ਸਿੰਘ ਹਥਿਆਰਬੰਦ ਬੰਦਿਆਂ ਨਾਲ ਗੁਰਦੁਆਰੇ ਅੰਦਰ ਦਾਖਲ ਹੋਇਆ ਅਤੇ ਇਸ ‘ਤੇ ਕਬਜ਼ਾ ਕਰ ਲਿਆ ਅਤੇ ਇਸ ਦਾ ਸੰਚਾਲਨ ਆਪਣੇ ਹੱਥਾਂ ਵਿੱਚ ਲੈ ਲਈ। ਇਸ ਕੰਮ ਵਿੱਚ ਪੁਲਿਸ ਵੀ ਉਸਦਾ ਸਾਥ ਦੇ ਰਹੀ ਹੈ। ਪੁਲਿਸ 18 ਅਕਤੂਬਰ ਨੂੰ ਪਟੀਸ਼ਨਕਰਤਾ ਨੂੰ ਚੁੱਕ ਕੇ ਕਿਸੇ ਅਣਪਛਾਤੀ ਥਾਂ ‘ਤੇ ਲੈ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਤੋਂ ਬਾਅਦ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਅਤੇ ਹਾਈਕੋਰਟ ਵੱਲੋਂ ਨਿਯੁਕਤ ਵਾਰੰਟ ਅਫਸਰ ਦੇ ਜਾਣ ਤੋਂ ਬਾਅਦ ਹੀ ਪਟੀਸ਼ਨਰ ਨੂੰ ਛੁਡਵਾਇਆ ਜਾ ਸਕਿਆ। ਪਟੀਸ਼ਨਰ ਨੇ ਕਿਹਾ ਕਿ ਉਸ ਦਾ ਪਰਿਵਾਰ ਅਜੇ ਵੀ ਗੁਰਦੁਆਰੇ ਦੇ ਅੰਦਰ ਹੈ ਅਤੇ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਨਹੀਂ ਮਿਲ ਰਹੀਆਂ।
ਇਹ ਵੀ ਪੜ੍ਹੋ : ਹੁਣ ਵਿਦੇਸ਼ ਜਾਣ ਵਾਲੇ ਪੰਜਾਬ ਦੇ ਲੋਕਾਂ ਦੀ ਘਰ ਬੈਠੇ ਹੋਵੇਗੀ ਵੈਰੀਫਿਕੇਸ਼ਨ, ਜਾਣੋ NRI ਵਿਭਾਗ ਦੀ ਯੋਜਨਾ
ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਗਏ ਹਨ ਕਿ ਪਟੀਸ਼ਨਕਰਤਾ ਦੇ ਪਰਿਵਾਰ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।