ਪੰਜਾਬ ਵਿਚ ਝੋਨੇ ਦੀ ਫਸਲ ‘ਤੇ ਬਿਜਲੀ ਸੰਕਟ ਮੰਡਰਾ ਸਕਦਾ ਹੈ। ਘੱਟ ਮੀਂਹ ਦੀ ਸੰਭਾਵਨਾ ਕਾਰਨ ਵਾਧੂ ਬਿਜਲੀ ਦੀ ਲੋੜ ਪਵੇਗੀ। ਮੁੱਖ ਮੰਤਰੀ ਭਗਵੰਤ ਮਾਨ 4 ਮਹੀਨੇ ਇਕ ਹਜ਼ਾਰ ਮੈਗਾਵਾਟ ਵਾਧੂ ਬਿਜਲੀ ਲਈ ਕੇਂਦਰੀ ਮੰਤਰੀ ਆਰਕੇ ਸਿੰਘ ਨੂੰ ਪੱਤਰ ਲਿਖ ਚੁੱਕੇ ਹਨ ਪਰ ਇਹ ਮੰਗ ਅਜੇ ਵੀ ਅਧੂਰੀ ਹੈ।
ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਆਰਕੇ ਸਿੰਘ ਨੂੰ ਲਿਖੇ ਪੱਤਰ ਵਿਚ ਸੈਂਟਰਲ ਪੂਲ ਤੋਂ ਪੰਜਾਬ ਵਿਚ 15 ਜੂਨ ਤੋਂ 15 ਅਕਤੂਬਰ 4 ਮਹੀਨੇ 1 ਹਜ਼ਾਰ ਮੈਗਾਵਾਟ ਵਾਧੂ ਬਿਜਲੀ ਦੀ ਲੋੜ ਦੱਸੀ ਹੈ। ਇਸ ਦਾ ਕਾਰਨ ਪੰਜਾਬ ਵਿਚ ਝੋਨੇ ਦੀ ਫਸਲ ਦੀ ਪੈਦਾਵਾਰ ਹੈ। ਇਸ ਲਈ ਵਾਧੂ ਪਾਣੀ ਦੀ ਲੋਰ ਹੁੰਦੀ ਹੈ।
ਮੌਸਮ ਵਿਭਾਗ ਨੇ ਪੰਜਾਬ ਵਿਚ ਸਾਧਾਰਨ ਤੋਂ ਘੱਟ ਮੀਂਹ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਨਤੀਜੇ ਵਜੋਂ ਝੋਨੇ ਦੀ ਪਸਲ ਦੌਰਾਨ ਕਿਸਾਨਾਂ ਦੇ ਸਾਹਮਣੇ ਬਿਜਲੀ ਸੰਕਟ ਖੜ੍ਹਾ ਹੋ ਸਕਦਾ ਹੈ। ਇਸ ਤੋਂ ਬਚਾਅ ਲਈ ਪਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਸਹਿਯੋਗ ਮੰਗਿਆ।
ਪੰਜਾਬ ਵਿਚ ਝੋਨੇ ਦਾ ਮੌਸਮ 10 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ ਜਦੋਂ ਕਿ ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ਵਿਚ ਖਾਧ ਸੁਰੱਖਿਆ ਦੇ ਰਾਸ਼ਟਰੀ ਹਿਤ ਵਿਚ ਝੋਨੇ ਦੀ ਫਸਲ ਨੂੰ ਸੁਰੱਖਿਅਤ ਕੀਤੇ ਜਾਣ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਲਈ ਬਿਜਲੀ ਸੰਕਟ ਨੂੰ ਲੈ ਕੇ ਚਿੰਤਤ ਹੈ ਫਿਲਹਾਲ ਕੇਂਦਰ ਵੱਲੋਂ ਸੂਬੇ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਹੈ।
ਪੰਜਾਬ ਸਰਕਾਰ ਬਿਜਲੀ ਸੰਕਟ ਤੋਂ ਬਚਾਅ ਲਈ ਹਰ ਸੰਭਵ ਕੋਸ਼ਿਸ਼ ਵਿਚ ਲੱਗੀ ਹੈ। ਇਸੇ ਕਾਰਨ ਪੰਜਾਬ ਵਿਚ ਇਸ ਵਾਰ ਝੋਨੇ ਦੀ ਫਸਲ ਇਕੱਠੇ ਨਾ ਲਗਾ ਕੇ ਪੰਜਾਬ ਸਰਕਾਰ ਵੱਲੋਂ ਇਸ ਨੂੰ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ ਹੈ। ਸਭ ਤੋਂ ਪਹਿਲਾਂ 7 ਜ਼ਿਲ੍ਹਿਆਂ ਵਿਚ ਝੋਨੇ ਦੀ ਫਸਲ ਲਗਾਈ ਜਾਵੇਗੀ। ਇਨ੍ਹਾਂ ਵਿਚ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਸ੍ਰੀ ਫਤਿਹਗੜ੍ਹ ਸਾਹਿਬ ਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ ਹੈ।
ਮੁੱਖ ਮੰਤਰੀ ਮਾਨ ਨੇ ਅਪੀਲ ਕਰਦੇ ਹੋਏ ਕਿਹਾ ਕਿ ਪਿਛਲੇ ਸਾਲ ਵੀ ਇਸੇ ਤਰ੍ਹਾਂ ਫਸਲਾ ਲਗਾਈ ਗਈ ਸੀ ਤੇ ਬਿਜਲੀ ਸੰਕਟ ਦਾ ਸਾਹਮਣਾ ਨਹੀਂ ਕਰਨਾ ਪਿਆ ਸੀ। ਉਨ੍ਹਾਂ ਨੇ ਇਸ ਵਾਰ ਵੀ ਕਿਸਾਨਾਂ ਤੋਂ ਸਾਥ ਮੰਗਿਆ ਹੈ ਤਾਂ ਕਿ ਬਿਨਾਂ ਕਿਸੇ ਰੁਕਾਵਟ ਦੇ 8 ਘੰਟੇ ਬਿਜਲੀ ਸਪਲਾਈ ਜਾਰੀ ਰਹੇ।
ਇਹ ਵੀ ਪੜ੍ਹੋ : ਗੁਜਰਾਤ ਤੋਂ ਬਾਅਦ ਹੁਣ ਰਾਜਸਥਾਨ ਵੱਲ ਵਧਿਆ Biparjoy, ਦਿੱਲੀ ਸਮੇਤ ਇਨ੍ਹਾਂ 4 ਸੂਬਿਆਂ ‘ਚ ਮੀਂਹ ਦਾ ਅਲਰਟ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬਿਜਲੀ ਬਚਤ ਲਈ ਸੂਬੇ ਭਰ ਦੇ ਸਾਰੇ ਸਰਕਾਰੀ ਦਫਤਰਾਂ ਦੇ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ ਵਿਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ ਦਫਤਰ ਸਵੇਰੇ 7.30 ਵਜੇ ਤੋ ਦੁਪਹਿਰ 2 ਵਜੇ ਤੱਕ ਖੋਲ੍ਹੇ ਜਾ ਰਹੇ ਹਨ। ਇਹ ਹੁਕਮ 2 ਮਈ ਤੋਂ ਲੈ ਕੇ 15 ਜੁਲਾਈ ਤੱਕ ਲਾਗੂ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: