ਪੰਜਾਬ ਸਰਕਾਰ ਨੇ ਪ੍ਰਭਜੋਤ ਕੌਰ ਨੂੰ ਜ਼ਿਲ੍ਹਾ ਐੱਸਏਐੱਸ ਨਗਰ ਦੇ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਵਿਚ ਆਪਣਾ ਅਹੁਦਾ ਸੰਭਾਲਿਆ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਅਮਨ ਅਰੋੜਾ, ਚੇਤਨ ਸਿੰਘ ਜੋੜੇਮਾਜਰਾ, ਹਰਪਾਲ ਸਿੰਘ ਚੀਮਾ, ਬ੍ਰਹਮ ਸ਼ੰਕਰ ਜਿੰਪਾ ਤੇ ਮੋਹਾਲੀ ਵਿਧਾਇਕ ਕੁਲਵੰਤ ਸਿੰਘ ਸਣੇ ਕਈ ਮੰਨੇ-ਪ੍ਰਮੰਨੇ ਲੋਕ ਮੌਜੂਦ ਰਹੇ। ਉਨ੍ਹਾਂ ਨੇ ਪ੍ਰਭਜੋਤ ਕੌਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਈਮਾਨਦਾਰ ਤੇ ਮਿਹਨਤ ਲੋਕਾਂ ਨੂੰ ਹਰ ਸੰਸਥਾ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ।
ਜਦੋਂ ਵੱਖ-ਵੱਖ ਸੰਸਥਾਵਾਂ ਪੂਰੀ ਈਮਾਨਦਾਰੀ ਨਾਲ ਕੰਮ ਕਰਨਗੀਆਂ ਤਾਂ ਪੰਜਾਬ ਨੂੰ ਦਿਨ-ਰਾਤ ਚੌਗੁਣੀ ਤਰੱਕੀ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪ੍ਰਭਜੋਤ ਕੌਰ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਭਜੋਤ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਤੇ ਵਚਨਬੱਧਤਾ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ : Zomato ਤੋਂ ਮਿਲਦਾ ਰਹੇਗਾ 10 ਮਿੰਟ ‘ਚ ਖਾਣਾ, ਨਹੀਂ ਬੰਦ ਹੋਵੇਗੀ ਇੰਸਟੈਂਟ ਸਰਵਿਸ, ਕੰਪਨੀ ਨੇ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਜ਼ਿਲ੍ਹੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਜੀ-ਜਾਨ ਤੋਂ ਮਿਹਨਤ ਕਰਨਗੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਮੌਜੂਦ ਰਹੇ।
ਵੀਡੀਓ ਲਈ ਕਲਿੱਕ ਕਰੋ -: