ਜਲੰਧਰ ਵਿਚ ਲੋਕ ਸਭਾ ਉਪ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕਾਰਵਾਈ ਕਰਦੇ ਹੋਏ ਭਾਜਪਾ ਦੇ ਸਾਬਕਾ ਉਪ ਪ੍ਰਧਾਨ ਪ੍ਰਦੀਪ ਖੁੱਲਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਨੂੰ ਪਾਰਟੀ ਤੋਂ 6 ਸਾਲ ਲਈ ਕੱਢਿਆ ਗਿਆ ਹੈ।
ਪ੍ਰਦੀਪ ਐੱਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਕਰੀਬੀਆਂ ਵਿਚੋਂ ਇਕ ਹਨ। ਉਨ੍ਹਾਂ ‘ਤੇ ਦੋਸ਼ ਸਨ ਕਿ ਉਪ ਚੋਣਾਂ ਦੌਰਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਰਟੀ ਵਿਰੋਧੀ ਪੋਸਟ ਪਾਈ ਸੀ। ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਜਲੰਧਰ ਪੱਛਮੀ ਮੰਡਲ ਦੇ ਅਧਿਕਾਰੀਆਂ ਨੇ ਪ੍ਰਦੀਪ ਖੁੱਲਰ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੇ ਲੋਕ ਸਭਾ ਉਪ ਚੋਣਾਂ ਦੌਰਾਨ ਪਾਰਟੀ ਵਿਚਾਰਧਾਰਾ ਖਿਲਾਫ ਜਾ ਕੇ ਕੰਮ ਕੀਤਾ ਸੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ
ਇਸ ਲਈ ਪਾਰਟੀ ਹਾਈਕਮਾਨ ਨੇ ਆਪਣੇ ਪੱਧਰ ‘ਤੇ ਜਾਂਚ ਕਰਵਾਈ ਸੀ ਜਿਸ ਵਿਚ ਸ਼ਿਕਾਇਤ ਦੇ ਤੱਥ ਸਹੀ ਪਾਏ ਗਏ ਤੇ ਕਾਰਵਾਈ ਕੀਤੀ ਗਈ। ਪਾਰਟੀ ਹਾਈਕਮਾਨ ਦੇ ਹੁਕਮ ‘ਤੇ ਹੀ ਭਾਜਪਾ ਦੇ ਸਾਬਕਾ ਉਪ ਪ੍ਰਧਾਨ ਪ੍ਰਦੀਪ ਖੁੱਲਰ ਦੀ ਪਾਰਟੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: