Prashant Kishor rejects : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ 2022 ਦੀਆਂ ਪੰਜਾਬ ਵਿਧਾਨ ਚੋਣਾਂ ਵਿਚ ਕਾਂਗਰਸ ਲਈ ਰਣਨੀਤੀ ਬਣਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਏਜੰਸੀ ਦੇ ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੇ ਦੋਹਤੇ ਜਦਯੂ ਦੇ ਸਾਬਕਾ ਨੇਤਾ ਪ੍ਰਸ਼ਾਂਤ ਕਿਸ਼ੋਰ ਨੂੰ ਮਿਲਣ ਦਿੱਲੀ ਪਹੁੰਚੇ। ਨਿਰਵਾਣ ਕੈਪਟਨ ਦੀ ਪੁੱਤਰੀ ਜੈਇੰਦਰ ਕੌਰ ਦੇ ਬੇਟੇ ਹਨ। ਮੁਲਾਕਤ ਤੋਂ ਪਹਿਲਾਂ ਨਿਰਵਾਣ ਨੂੰ ਦੋ ਘੰਟੇ ਇੰਤਜ਼ਾਰ ਕਰਨਾ ਪਿਆ। ਬਾਅਦ ਵਿਚ ਮੁਲਾਕਾਤ ਦੌਰਾਨ ਪ੍ਰਸ਼ਾਂਤ ਨੇ ਇਕ ਵਾਰ ਫਿਰ ਕੈਪਟਨ ਦੇ ਆਫਰ ਨੂੰ ਠੁਕਰਾ ਦਿੱਤਾ। ਪ੍ਰਸ਼ਾਂਤ ਕੁਮਾਰ ਨੇ ਅਜਿਹੇ ਸਮੇਂ ਵਿਚ ਇਨਕਾਰ ਕੀਤਾ ਹੈ ਜਦੋਂ ਸ਼ੁੱਕਰਵਾਰ ਨੂੰ ਹੀ ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਪ੍ਰਸ਼ਾਂਤ ਨੂੰ ਆਪਣਾ ਪਰਿਵਾਰਕ ਮੈਂਬਰ ਦੱਸਿਆ ਸੀ।
ਉਨ੍ਹਾਂ ਕਿਹਾ ਸੀ ਕਿ ਕਿਸ਼ੋਰ ਮੇਰੇ ਪਰਿਵਾਰ ਦਾ ਹਿੱਸਾ ਹੈ। ਅਸੀਂ ਲੰਬੇ ਸਮੇਂ ਤੋਂ ਇਕੱਠੇ ਹਾਂ। ਕੈਪਟਨ ਨੇ ਇਹ ਵੀ ਕਿਹਾ ਸੀ ਕਿ ਜਦੋਂ ਲੌਕਡਾਊਨ ਤੋਂ ਪਹਿਲਾਂ ਮੇਰੀ ਪ੍ਰਸ਼ਾਂਤ ਨਾਲ ਦਿੱਲੀ ਵਿਚ ਗੱਲ ਹੋਈ ਸੀਤਾਂ ਉਨ੍ਹਾਂ ਨੇ ਕਾਂਗਰਸ ਲਈ ਕੰਮ ਕਰਨ ਵਿਚ ਦਿਲਚਸਪੀ ਦਿਖਾਈ ਸੀ। ਕਾਂਗਰਸ ਦੇ 80 ਵਿਚੋਂ 55 ਵਿਧਾਇਕ ਚਾਹੁੰਦੇ ਹਨ ਕਿ ਪ੍ਰਸ਼ਾਂਤ ਕਾਂਗਰਸ ਦੀ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਚੁੱਕਣ। ਅਜਿਹਾ ਪਿਹਲੀ ਵਾਰ ਨਹੀਂ ਹੈ ਜਦੋਂ ਕੈਪਟਨ ਨੇ ਇਸ ਉਦੇਸ਼ ਲਈ ਪ੍ਰਸ਼ਾਂਤ ਨਾਲ ਸੰਪਰਕ ਕੀਤਾ ਹੋਵੇ।
ਜਨਵਰੀ ਵਿਚ ਉਨ੍ਹਾਂ ਦੇ ਚੀਫ ਪ੍ਰਿੰਸੀਪਲ ਸੈਕ੍ਰੇਟਰੀ ਸੁਰੇਸ਼ ਕੁਮਾਰ ਨੇ ਵੀ ਦਿੱਲੀ ਵਿਚ ਪ੍ਰਸ਼ਾਂਤ ਕੁਮਾਰ ਨਾਲ ਮੁਲਾਕਾਤ ਕੀਤੀ ਸੀ। ਉਥੇ ਹੁਣੇ ਜਿਹੇ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸੰਧੂ ਨੇ ਪ੍ਰਚਾਰ ਮੁਹਿੰਮ ਬਾਰੇ ਸਾਰੇ ਪਾਰਟੀ ਵਿਧਾਇਕਾਂ ਨੂੰ ਕਿਸ਼ੋਰ ਦੇ ਪੱਖ ਵਿਚ ਲਿਖਣ ਲਈ ਫੋਨ ਕੀਤਾ ਸੀ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਸੀ। ਉਨ੍ਹਾਂ ਨੇ ਹਾਲ ਹੀ ਵਿਚ ਕਾਂਗਰਸ ਦੇ ਪ੍ਰਸਤਾਵ ਨੂੰ ਨਾਮਨਜ਼ੂਰ ਕਰ ਦਿੱਤਾਸੀ ਕਿ ਉਹ ਹੁਣ ਇਸ ਵਿਚ ਕੰਮ ਨਹੀਂ ਕਰਨਾ ਚਾਹੁੰਦੇ। ਪ੍ਰਸ਼ਾਂਤ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਉਪ ਚੋਣਾਂ ਲਈ ਵੀ ਕਾਂਗਰਸ ਦਾ ਪ੍ਰਸਤਾਵ ਖਾਰਜ ਕਰ ਦਿੱਤਾ ਸੀ।