ਪੰਜਾਬ ਯੂਥ ਕਾਂਗਰਸ ਵਿੱਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਨੂੰ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਲਾਹ ਦਿੱਤੀ ਹੈ।
ਅਕਸ਼ੈ ਸ਼ਰਮਾ ਨੇ ਪ੍ਰਧਾਨ ਅਹੁਦੇ ‘ਤੇ ਆਪਣੇ ਆਪ ਨੂੰ ਜੇਤੂ ਐਲਾਨ ਦਿੱਤਾ ਹੈ। ਇਹ ਵੀ ਦੋਸ਼ ਲਾਇਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਾਅਲੀ ਵੋਟਾਂ ਦਾ ਹਵਾਲਾ ਦੇ ਕੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਜੇਤੂ ਕਰਾਰ ਦਿੱਤਾ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਮੋਹਿਤ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਜਿੱਤ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਯੂਥ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਸਹੁੰ ਵੀ ਚੁਕਾਈ ਗਈ।
ਦੱਸ ਦੇਈਏ ਕਿ ਯੂਥ ਕਾਂਗਰਸ ਦੋ ਧੜਿਆਂ ਵਿੱਚ ਵੰਡੀ ਹੋਈ ਹੈ। ਇਕ ਧੜਾ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਦਾ ਹੈ, ਜੋ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ ਹੈ, ਜਦਕਿ ਦੂਜਾ ਧੜਾ ਅਕਸ਼ੈ ਸ਼ਰਮਾ ਦਾ ਹੈ, ਜੋ ਆਪਣੀ ਜਿੱਤ ਦਾ ਦਾਅਵਾ ਕਰ ਰਿਹਾ ਹੈ। ਅਕਸ਼ੈ ਸ਼ਰਮਾ ਦੇ ਨਾਲ ਕਰੀਬ 600 ਵਰਕਰ ਅਤੇ ਹਲਕਾ ਇੰਚਾਰਜ ਦੱਸਿਆ ਗਿਆ ਹੈ।
ਇਹ ਵਿਵਾਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਆਗੂਆਂ ਤੱਕ ਵੀ ਪਹੁੰਚ ਗਿਆ ਹੈ। ਪ੍ਰਤਾਪ ਬਾਜਵਾ ਨੇ ਵੀ ਅਕਸ਼ੈ ਸ਼ਰਮਾ ਧੜੇ ਨੂੰ ਹਾਈਕਮਾਂਡ ਨਾਲ ਗੱਲਬਾਤ ਕਰਕੇ ਵਿਵਾਦ ਹੱਲ ਕਰਨ ਦਾ ਭਰੋਸਾ ਦਿੱਤਾ ਸੀ।
ਇਹ ਵੀ ਪੜ੍ਹੋ : ਰਾਜਪਾਲ ਪੁਰੋਹਿਤ ਦੀ CM ਮਾਨ ਨੂੰ ਸਿੱਧੀ ਚਿਤਾਵਨੀ, ‘ਮੇਰੇ ਸਵਾਲਾਂ ਦੇ ਜਵਾਬ ਦਿਓ ਨਹੀਂ ਤਾਂ…’
ਮੋਹਿਤ ਮਹਿੰਦਰਾ ਨੂੰ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਅਕਸ਼ੈ ਸ਼ਰਮਾ ਨੇ ਪ੍ਰਧਾਨ ਦੇ ਅਹੁਦੇ ‘ਤੇ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ ਪਰ ਮੋਹਿਤ ਮਹਿੰਦਰਾ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅਕਸ਼ੇ ਸ਼ਰਮਾ ਦੀ ਅਗਵਾਈ ਹੇਠ 600 ਦੇ ਕਰੀਬ ਨੌਜਵਾਨ ਵਰਕਰਾਂ ਨੇ ਦਿੱਲੀ ਜਾ ਕੇ ਕਾਂਗਰਸ ਹਾਈ ਕਮਾਂਡ ਦਫ਼ਤਰ ਦੇ ਬਾਹਰ ਧਰਨਾ ਦਿੱਤਾ।
ਅਕਸ਼ੇ ਸ਼ਰਮਾ ਤੇ ਉਸ ਦੇ ਸਮਰਥਕਾਂ ਨੇ ਯੂਥ ਚੋਣਾਂ ਵਿੱਚ ਧੱਕੇਸ਼ਾਹੀ ਦੇ ਦੋਸ਼ ਲਾਏ ਹਨ। ਕਾਂਗਰਸ ਹਾਈਕਮਾਂਡ ਨੇ ਮੋਹਿਤ ਮਹਿੰਦਰਾ ਨੂੰ ਪ੍ਰਧਾਨ ਅਤੇ ਅਕਸ਼ੈ ਸ਼ਰਮਾ ਨੂੰ ਉਪ ਪ੍ਰਧਾਨ ਬਣਾਇਆ ਹੈ, ਜਦੋਂ ਕਿ ਵੱਡੇ ਫਰਕ ਨਾਲ ਚੋਣ ਜਿੱਤਣ ਵਾਲੇ ਪ੍ਰਧਾਨ ਅਤੇ ਹਲਕਾ ਇੰਚਾਰਜਾਂ ਨੇ ਅਕਸ਼ੈ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: