ਪੰਜਾਬ ਕਾਂਗਰਸ ਵਿੱਚ ਅੱਜ ਲਗਾਤਾਰ ਨਵੇਂ ਮੋੜ ਸਾਹਮਣੇ ਆ ਰਹੇ ਹਨ। ਜਿਥੇ ਅੱਜ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨਾਲ ਸਹਿਮਤੀ ਪ੍ਰਗਟਾਈ ਤਾਂ ਸਿੱਧੂ ਤੋਂ ਮਾਫੀ ਮੰਗਣ ਦੀ ਸ਼ਰਤ ਵੀ ਰੱਖ ਦਿੱਤੀ।
ਉਥੇ ਹੀ ਅੱਜ ਵਿਧਾਇਕਾਂ ਤੇ ਚੇਅਰਮੈਨਾਂ ਦੀਆਂ ਮੀਟਿੰਗਾਂ ਦਾ ਦੌਰ ਵੀ ਚਾਲੂ ਰਿਹਾ। ਅੱਜ ਸਵੇਰੇ ਨਵਜੋਤ ਸਿੰਘ ਸਿੱਧੂ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜ ਸਭਾ ਸ਼ਾਮ ਨੂੰ ਪੰਜਾਬ ਦੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮਿਲਣ ਪਹੁੰਚੇ। ਫਿਰ ਬਾਜਵਾ ਦੇ ਨਾਲ ਸੁਨੀਲ ਜਾਖੜ ਤੇ ਸ਼ਮਸ਼ੇਰ ਸਿੰਘ ਦੂਲੋ ਨਾਲ ਆਪਣੀਆਂ ਤਸਵੀਰਾਂ ਪੋਸਟ ਕਰਕੇ ਕਿਹਾ ਕਿ ਉਹ ਸਾਰਿਆਂ ਤੋਂ ਮਾਰਗਦਰਸ਼ਨ ਲੈਣ ਲਈ ਗਏ ਸਨ।
ਇਸ ਤੋਂ ਬਾਅਦ ਅੱਜ ਸ਼ਾਮ ਨੂੰ ਪ੍ਰਤਾਪ ਸਿੰਘ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਚੇਚੇ ਤੌਰ ‘ਤੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਪਹੁੰਚੇ, ਦੋਨਾਂ ਆਗੂਆਂ ਦੀ ਇਹ ਮੁਲਾਕਾਤ ਸਾਢੇ ਚਾਰ ਸਾਲ ਬਾਅਦ ਹੋਈ। ਇਹ ਮੁਲਾਕਾਤ ਲਗਭਗ 45 ਮਿੰਟਾਂ ਤੱਕ ਚਲਦੀ ਰਹੀ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਕੈਬਨਿਟ ਮੰਤਰੀ ਰਾਣਾ ਸੋਢੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਦੀ ਸ਼ਰਮਨਾਕ ਕਾਰਵਾਈ- ਕਿਸਾਨ ਅੰਦੋਲਨ ਕਰਕੇ 13 ਸਾਲਾ ਬੱਚੇ ਨੂੰ ਲਿਆ ਹਿਰਾਸਤ ‘ਚ
ਦੱਸਣਯੋਗ ਹੈ ਕਿ ਬੀਤੇ ਸਮੇਂ ਦੌਰਾਨ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦੇ ਸਖਤ ਵਿਰੋਧੀਆਂ ਵਿੱਚੋਂ ਇੱਕ ਰਹੇ ਹਨ। ਇਸ ਕਰਕੇ ਇਹ ਮੁਲਾਕਾਤ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਕਾਂਗਰਸ ਪਾਰਟੀ ਦੇ ਮੌਜੂਦਾ ਹਾਲਾਤਾਂ ਬਾਰੇ ਅਤੇ ਕਾਂਗਰਸ ਹਾਈਕਮਾਨ ਦੇ ਫੈਸਲਿਆਂ ਬਾਰੇ ਚਰਚਾ ਹੋਈ।