ਪੱਟੀ ਦੇ ਵਾਰਡ ਨੰਬਰ 2 ‘ਚ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਕੁਝ ਨੌਜਵਾਨਾਂ ਨੇ ਘਰ ਅੰਦਰ ਦਾਖਲ ਹੋ ਕੇ ਇੱਕ ਗਰਭਵਤੀ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ ਹੈ ਜੋ ਚਾਰ ਮਹੀਨਿਆਂ ਦੀ ਗਰਭਵੀਤ ਸੀ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁਲਿਸ ਪਹੁੰਚੀ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਰਜੀਤ ਕੌਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਮੁਲਜ਼ਮਾਂ ਨੇ ਗੋਲੀਆਂ ਚਲਾਈਆਂ ਪਰ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਮ੍ਰਿਤਕਾ ਦੀ ਸੱਸ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ, ਜਿਸ ਦਾ ਬੀਤੀ ਸ਼ਾਮ ਨੂੰ ਮੋਹਤਵਰਾਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ। ਅੱਜ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਪੁਲਿਸ ਵੱਲੋਂ 2 ਨ.ਸ਼ਾ ਤਸਕਰ ਕਾਬੂ, ਤਸਕਰਾਂ ਕੋਲੋਂ ਨ.ਸ਼ੀਲੇ ਪਦਾਰਥ ਬਰਾਮਦ
ਇਸ ਦੌਰਾਨ ਗੋਲੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲੀਆਂ ਲੱਗਣ ਕਾਰਣ ਮੌਤ ਹੋ ਗਈ। ਇਹ ਵਾਰਦਾਤ ਤੋਂ ਬਾਅਦ ਚੀਕ ਚਿਹਾੜਾ ਪੈ ਗਿਆ ਅਤੇ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ASI ਰਵੀ ਸ਼ੰਕਰ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਕਮਲਬੰਦ ਕਰ ਕੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”