ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ 57 ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀ ਨੇ ਸੂਬਾ ਸਰਕਾਰ ਨੂੰ ਪੱਤਰ ਭੇਜ ਕੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਚੱਲ-ਅਚੱਲ ਜਾਇਦਾਦਾਂ ਦਾ ਰਿਕਾਰਡ ਮੰਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲਾ ਪੱਧਰ ‘ਤੇ ਪ੍ਰਸ਼ਾਸਨ ਨੇ ਆਪਣੇ ਇਲਾਕੇ ‘ਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਂ ‘ਤੇ ਦਰਜ ਜਾਇਦਾਦਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
NIA ਸਰਹੱਦ ਪਾਰ ਤੋਂ ਭਾਰਤ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚ ਰਹੇ ਬਦਨਾਮ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਦੀ ਜਾਂਚ ਕਰ ਰਹੀ ਹੈ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ 57 ਗੈਂਗਸਟਰਾਂ ਅਤੇ ਅੱਤਵਾਦੀਆਂ ਨੇ ਅਪਰਾਧ ਰਾਹੀਂ ਪੈਸਾ ਕਮਾ ਕੇ ਵੱਡੀ ਜਾਇਦਾਦ ਬਣਾਈ ਹੈ। NIA ਤੋਂ ਪੱਤਰ ਮਿਲਣ ਤੋਂ ਬਾਅਦ ਰਾਜ ਸਰਕਾਰ ਦੇ ਗ੍ਰਹਿ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਪੱਤਰ ਲਿਖ ਕੇ ਗੈਂਗਸਟਰਾਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਹਨ।

NIA ਵੱਲੋਂ ਸੂਚੀਬੱਧ ਕੀਤੇ ਗਏ 57 ਨਾਮੀ ਅਪਰਾਧੀਆਂ ਅਤੇ ਅੱਤਵਾਦੀਆਂ ਵਿੱਚੋਂ 12 ਗੈਂਗਸਟਰਾਂ ਦੀਆਂ ਫਿਰੋਜ਼ਪੁਰ ਵਿੱਚ ਜਾਇਦਾਦਾਂ ਹਨ। ਤਰਨਤਾਰਨ ਵਿੱਚ 11 ਅਤੇ ਅੰਮ੍ਰਿਤਸਰ ਵਿੱਚ 10 ਗੈਂਗਸਟਰਾਂ ਨੇ ਦੌਲਤ ਬਣਾਈ ਹੈ। ਇਸ ਤੋਂ ਇਲਾਵਾ ਕਪੂਰਥਲਾ, ਮੋਗਾ, ਮੋਹਾਲੀ, ਫਾਜ਼ਿਲਕਾ, ਮੁਕਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਵੀ ਅਪਰਾਧੀਆਂ ਅਤੇ ਅੱਤਵਾਦੀਆਂ ਨੇ ਜਾਇਦਾਦਾਂ ਬਣਾਈਆਂ ਹਨ।
ਏਜੰਸੀਆਂ ਗ੍ਰਿਫਤਾਰੀ ਤੋਂ ਛੇ ਸਾਲ ਪਹਿਲਾਂ ਤੱਕ ਗੈਂਗਸਟਰਾਂ ਦੁਆਰਾ ਬਣਾਈ ਗਈ ਜਾਇਦਾਦ ਦਾ ਮੁਲਾਂਕਣ ਕਰਦੀਆਂ ਹਨ। ਜਾਂਚ ਏਜੰਸੀ ਇਹ ਵੀ ਪਤਾ ਲਗਾਉਂਦੀ ਹੈ ਕਿ ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ ਨਾਂ ਕਿੰਨੀ ਜਾਇਦਾਦ ਹੈ।
ਇਹ ਵੀ ਪੜ੍ਹੋ : PAK : ਹਿੰਦੂਆਂ ਨੂੰ ਵਿਆਹ ਲਈ ਪੰਡਤਾਂ ਨੂੰ ਵਿਖਾਉਣਾ ਪਊ ਚਰਿੱਤਰ ਸਰਟੀਫਿਕੇਟ, ਵਿਆਹ ਲਈ ਨਿਯਮ ਜਾਰੀ
ਦੱਸ ਦੇਈਏ ਕਿ ਪੰਜਾਬ ਦੇ ਕਈ ਗੈਂਗਸਟਰ ਅਤੇ ਅੱਤਵਾਦੀ ਟਾਰਗੇਟ ਕਿਲਿੰਗ, ਨਸ਼ਾ ਤਸਕਰੀ ਅਤੇ ਅੱਤਵਾਦੀ ਘਟਨਾਵਾਂ ‘ਚ ਸ਼ਾਮਲ ਹਨ। ਇਨ੍ਹਾਂ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ, ਗੌਰਵ ਪਟਿਆਲ, ਜੱਗੂ ਭਗਵਾਨਪੁਰੀਆ, ਸੁਖਪ੍ਰੀਤ ਬੁੱਢਾ, ਦਿਲਪ੍ਰੀਤ ਸਿੰਘ ਬਾਬਾ, ਅਰਸ਼ਦੀਪ ਸਿੰਘ ਡੱਲਾ, ਸੰਪਤ ਨਹਿਰਾ, ਲਖਬੀਰ ਸਿੰਘ ਲੰਡਾ, ਹਰਵਿੰਦਰ ਸਿੰਘ ਰਿੰਦਾ ਆਦਿ ਸ਼ਾਮਲ ਹਨ। ਐਨਆਈਏ ਨੇ 23 ਸਤੰਬਰ 2019 ਨੂੰ ਤਰਨਤਾਰਨ ਬੰਬ ਧਮਾਕੇ ਲਈ ਜ਼ਿੰਮੇਵਾਰ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਮੈਂਬਰਾਂ ਦੀਆਂ ਜਾਇਦਾਦਾਂ ਬਾਰੇ ਵੀ ਜਾਣਕਾਰੀ ਮੰਗੀ ਹੈ। ਫਰਵਰੀ 2020 ਵਿੱਚ ਫੜੇ ਗਏ ਅੱਤਵਾਦੀ ਮਾਡਿਊਲ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ। ਸੂਚੀ ਵਿੱਚ SFJ ਦੇ ਮੈਂਬਰਾਂ ਦੇ ਨਾਂ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























