ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਗਣਰਾਜ ਦੇ ਰਾਸ਼ਟਰਪਤੀ ਚੰਦਰਿਕਾ ਪ੍ਰਸਾਦ ਸੰਤੋਖੀ ਨੇ ਸੋਮਵਾਰ ਨੂੰ ਉਨ੍ਹਾਂ ਨੂੰ ‘ਦਿ ਗ੍ਰੈਂਡ ਆਰਡਰ ਆਫ ਦਿ ਚੇਨ ਆਫ ਯੈਲੋ ਸਟਾਰ’ ਪੁਰਸਕਾਰ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਮੁਰਮੂ ਇਹ ਪੁਰਸਕਾਰ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਬਣ ਗਏ ਹਨ।
ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਮੁਰਮੂ ਨੇ ਕਿਹਾ ਕਿ ਮੈਂ ਬਹੁਤ ਸਨਮਾਨਤ ਮਹਿਸੂਸ ਕਰ ਰਹੀ ਹਾਂ। ਇਹ ਨਾ ਸਿਰਫ਼ ਮੇਰੇ ਲਈ ਸਗੋਂ ਭਾਰਤ ਦੇ 140 ਕਰੋੜ ਲੋਕਾਂ ਲਈ ਵੀ ਬਹੁਤ ਅਹਿਮ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਰਾਸ਼ਟਰਪਤੀ ਮਹਿਲ ‘ਚ ਸੰਤੋਖੀ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਵਫ਼ਦ ਪੱਧਰ ਦੀ ਗੱਲਬਾਤ ਵੀ ਹੋਈ। ਇਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ 4 ਸਮਝੌਤਿਆਂ ‘ਤੇ ਵੀ ਦਸਤਖਤ ਕੀਤੇ ਗਏ। ਇਹ ਸਮਝੌਤਾ ਸਿਹਤ, ਖੇਤੀਬਾੜੀ ਅਤੇ ਸਮਰੱਥਾ ਨਿਰਮਾਣ ਦੇ ਖੇਤਰਾਂ ਵਿੱਚ ਕੀਤੇ ਗਏ ਹਨ।
ਰਾਸ਼ਟਰਪਤੀ ਮੁਰਮੂ ਐਤਵਾਰ ਨੂੰ ਸੂਰੀਨਾਮ ਪਹੁੰਚੇ। ਰਾਜਧਾਨੀ ਪੈਰਾਮਾਰੀਬੋ ਦੇ ਜੋਹਾਨ ਅਡੋਲਫ ਪੇਂਗਲ ਹਵਾਈ ਅੱਡੇ ‘ਤੇ ਰਾਸ਼ਟਰਪਤੀ ਚੰਦਰਿਕਾ ਸੰਤੋਖੀ ਨੇ ਉਨ੍ਹਾਂ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਵਾਗਤ ਕੀਤਾ।
ਮੁਰਮੂ ਨੇ ਕਿਹਾ ਕਿ ਭਾਰਤ ਵਾਂਗ ਸੂਰੀਨਾਮ ਵਿੱਚ ਵੀ ਕਈ ਜਾਤਾਂ, ਧਰਮਾਂ ਅਤੇ ਭਾਸ਼ਾਵਾਂ ਦੇ ਲੋਕ ਵੱਸਦੇ ਹਨ। ਭਾਰਤ ਅਤੇ ਸੂਰੀਨਾਮ ਦੀ ਦੋਸਤੀ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ‘ਤੇ ਬਣੀ ਹੋਈ ਹੈ। ਹਾਲਾਂਕਿ, ਦੋਵਾਂ ਦੇਸ਼ਾਂ ਵਿਚਕਾਰ ਵਪਾਰ ਸਮਰੱਥਾ ਤੋਂ ਬਹੁਤ ਘੱਟ ਹੈ। ਦੁਵੱਲੇ ਵਪਾਰ ਨੂੰ ਵਧਾਉਣ ਲਈ ਸਹਿਯੋਗ ਵਧਾਉਣ ਦੀ ਲੋੜ ਹੈ। ਰੱਖਿਆ, ਆਯੁਰਵੇਦ ਅਤੇ ਫਾਰਮਾ ਖੇਤਰ ਵਿੱਚ ਸਹਿਯੋਗ ਨੂੰ ਹੋਰ ਵਧਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਆਪ੍ਰੇਸ਼ਨ ਬਲੂ ਸਟਾਰ ਦੀ 39ਵੀਂ ਬਰਸੀ, ਸ੍ਰੀ ਦਰਬਾਰ ਸਾਹਿਬ ‘ਚ ਸਵੇਰ ਤੋਂ ਜੁਟੀ ਸੰਗਤ, ਸ਼ਹਿਰ ਦੇ ਚੱਪੇ-ਚੱਪੇ ‘ਤੇ ਪੁਲਿਸ
ਦ੍ਰੋਪਦੀ ਮੁਰਮੂ ਨੇ ਕਿਹਾ ਕਿ ਭਾਰਤ ਸੂਰੀਨਾਮ ਦੇ ਸੋਮਿਆਂ ਦੇ ਤਕਨੀਕੀ ਸਹਿਯੋਗ ਅਤੇ ਹੁਨਰ ਵਿਕਾਸ ਨੂੰ ਵਧਾਉਣ ਲਈ ਵਚਨਬੱਧ ਹੈ। ਭਾਰਤ ਤੇਜ਼ ਪ੍ਰਭਾਵ ਵਾਲੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਕੇ ਸੂਰੀਨਾਮ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲੀ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਭਾਰਤ-ਯੂਐਨਡੀਪੀ ਫੰਡ ਦੇ ਤਹਿਤ ਸੂਰੀਨਾਮ ਵੱਲੋਂ ਵਿਕਸਿਤ ਕੀਤੇ ਗਏ ‘ਅਰਲੀ ਫਲੱਡ ਚੇਤਾਵਨੀ ਸਿਸਟਮ’ ਨੂੰ ਮਨਜ਼ੂਰੀ ਮਿਲਣ ‘ਤੇ ਵੀ ਖੁਸ਼ੀ ਪ੍ਰਗਟਾਈ।
ਵੀਡੀਓ ਲਈ ਕਲਿੱਕ ਕਰੋ -: