ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਲਈ ਦਾਖਲ ਕਰਵਾਇਆ ਗਿਆ ਕੈਦੀ ਗੁਰਦੀਪ ਸਿੰਘ ਉਰਫ ਦੀਪੂ ਪੁੱਤਰ ਲਖਵਿੰਦਰ ਸਿੰਘ ਹਸਪਤਾਲ ਤੋਂ ਫਰਾਰ ਹੋ ਗਿਆ।
ਕੈਦੀ ਦੇ ਫਰਾਰ ਹੋਣ ਦੀ ਘਟਨਾ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਕੈਦੀ ਗੁਰਦੀਪ ਸਿੰਘ ਤੇ ਹਸਪਤਾਲ ਵਿਚ ਸੁਰੱਖਿਆ ਲਈ ਤਾਇਨਾਤ ਗਾਰਡ ਦੇ ਏ.ਐੱਸਆਈ. ਵੀਰ ਸਿੰਘ, ਐੱਚ. ਸੀ. ਕਮਲ ਕੁਮਾਰ, ਅਮਰੀਕ ਸਿੰਘ ਤੇ ਪੰਜਾਬ ਹੋਮਗਾਰਡ ਦੇ ਜਵਾਨ ਜਸਵੰਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਕੈਦੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਕੈਦੀ ਗੁਰਦੀਪ ਸਿੰਘ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤੇ ਆਰਸਮ ਐਕਟ ਤਹਿਤ ਥਾਣਾ ਸਦਰ ਮੋਗਾ ਤੇ ਥਾਣਾ ਕੁਲਗੜ੍ਹੀ ਵਿਚ ਮਾਮਲੇ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -: