ਪੰਜਾਬ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ 92 ਸੀਟਾਂ ਨਾਲ ਹੂੰਝਾਫ਼ੇਰ ਜਿੱਤ ਹਾਸਲ ਕੀਤੀ ਹੈ ਉਥੇ ਹੀ ਕਾਂਗਰਸ ਦੇ ਹਿੱਸੇ ਸਿਰਫ਼ 18 ਸੀਟਾਂ ‘ਤੇ ਜਿੱਤ ਆਈ। ਚੋਣਾਂ ਤੋਂ ਪਹਿਲਾਂ ਹੀ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਕਾਂਗਰਸ ਦੀ ਹਾਰ ਦਾ ਕਾਰਨ ਮੰਨਿਆ ਜਾ ਰਿਹਾ ਹੈ। ਇਸ ਕਰਾਰੀ ਹਾਰ ‘ਤੇ ਪਿਛਲੇ ਸਾਲ ਹੀ ਕਾਂਗਰਸ ਪਾਰਟੀ ਛੱਡ ਚੁੱਕੇ ਪ੍ਰਿਤਪਾਲ ਸਿੰਘ ਬਾਲਿਆਵਾਲ ਨੇ ਕਾਂਗਰਸ ਹਾਈਕਮਾਨ ‘ਤੇ ਨਿਸ਼ਾਨਾ ਵਿੰਨ੍ਹਿਆ।
ਪ੍ਰਿਤਪਾਲ ਬਾਲਿਆਵਾਲ ਨੇ ਪਾਰਟੀ ਹਾਈਕਮਾਨ ਨੂੰ ਕਿਹਾ ਕਿ ਮੈਂ ਕਾਂਗਰਸ ਛੱਡਣ ਤੋਂ ਪਹਿਲਾਂ ਹੀ ਇੱਕ ਸ਼ੁਭਚਿੰਤਕ ਹੋਣ ਦੇ ਨਾਤੇ ਤੁਹਾਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਤੁਸੀਂ ਇਕ ਵੱਡੀ ਗਲਤੀ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਪਾਰਟੀ ਦੀ ਸੀਨੀਅਰ ਲੀਡਰਸਿਪ ਕਰਕੇ ਤੁਹਾਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਅਜਿਹੀ ਨਮੋਸ਼ੀ ਭਰੀ ਹਾਰ ਦਾ ਮੂੰਹ ਵੇਖਣਾ ਪਿਆ ਹੈ।
ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਾਂਗਰਸ ਹਾਈਕਮਾਨ ਨੂੰ ਕਿਹਾ ਕਿ ਸਿੱਧੂ ਦਾ ‘ਪਾਕਿਸਤਾਨ ਪ੍ਰੇਮ’ ਤੁਹਾਨੂੰ ਪੰਜ ਰਾਜਾਂ ਵਿੱਚ ਭੁਗਤਣਾ ਪਿਆ ਹੈ। ਇਸ ਬਾਰੇ ਸੋਚੋ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸ ਦੇਈਏ ਕਿ ਪਿਛਲੇ ਸਾਲ 6 ਦਸੰਬਰ 2021 ਵਿੱਚ ਪ੍ਰਿਤਪਾਲ ਸਿੰਘ ਬਾਲਿਆਵਾਲ ਨੇ ਕਾਂਗਰਸ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।