ਗੁਰਦਾਸਪੁਰ ਦੇ ਪਿੰਡ ਹਰਦਾਨ ਵਿੱਚ ਤੜਕੇ ਇੱਕ ਨਿੱਜੀ ਸਕੂਲ ਦੀ ਬੱਸ ਖੇਤਾਂ ਵਿਚ ਪਲਟ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਕਰੀਬ 30 ਬੱਚੇ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਤਿਲਕ ਕੇ ਝੋਨੇ ਵਾਲੇ ਖੇਤ ਵਿਚ ਲੱਥ ਗਈ ਤੇ ਪਲਟ ਗਈ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ। ਮਾਣ ਵਾਲੀ ਗੱਲ ਹੈ ਕਿ ਇਸ ਹਾਦਸੇ ਵਿੱਚ ਕੋਈ ਵੀ ਬੱਚਾ ਜ਼ਖ਼ਮੀ ਨਹੀਂ ਹੋਇਆ।
ਲੋਕਾਂ ਨੇ ਦੱਸਿਆ ਕਿ ਬਰਸਾਤ ਕਾਰਨ ਸੜਕ ਦੇ ਕਿਨਾਰੇ ਟੁੱਟ ਗਏ ਹਨ। ਜਦੋਂ ਸਕੂਲੀ ਬੱਸ ਖੇਤਾਂ ਕੋਲ ਬਣੀ ਸੜਕ ਦੇ ਕਿਨਾਰੇ ਪੁੱਜੀ ਤਾਂ ਅਚਾਨਕ ਬੱਸ ਖੇਤਾਂ ਵਿੱਚ ਪਲਟ ਗਈ। ਇਸ ਘਟਨਾ ਤੋਂ ਬਾਅਦ ਆਸ ਪਾਸ ਦੇ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਬੱਚਿਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ। ਇੱਕ ਹੋਰ ਸਕੂਲ ਬੱਸ ਭੇਜ ਕੇ ਬੱਚਿਆਂ ਨੂੰ ਸਕੂਲ ਭੇਜਿਆ ਗਿਆ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਟਰੈਕਟਰ ਦੀ ਮਦਦ ਨਾਲ ਬੱਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ।
ਇਹ ਵੀ ਪੜ੍ਹੋ : CM ਮਾਨ ਨੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦੀ ਮੌ.ਤ ‘ਤੇ ਜਤਾਇਆ ਦੁੱਖ, ਸਾਂਝਾ ਕੀਤਾ ਟਵੀਟ
ਬੱਚਿਆਂ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਸੀ ਕਿ ਬੱਸ ਡਰਾਈਵਰ ਬੱਸ ਨੂੰ ਸਹੀ ਢੰਗ ਨਾਲ ਨਹੀਂ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਮਾਪਿਆਂ ਨੇ ਸਕੂਲ ਬੱਸ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: