ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਚੱਕਾਂਵਾਲੀ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਗਈ। ਘਟਨਾ ਦੇ ਸਮੇਂ ਬੱਸ ਵਿੱਚ 50 ਤੋਂ ਵੱਧ ਬੱਚੇ ਸਵਾਰ ਸਨ। ਇਸ ਘਟਨਾ ‘ਚ ਦਰਜਨਾਂ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਦੋ ਬੱਚੇ ਗੰਭੀਰ ਜ਼ਖਮੀ ਹੋਏ। ਜਿਨਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਬੱਸ ਪਲਟਣ ਤੋਂ ਬਾਅਦ ਬੱਚਿਆਂ ਦੇ ਮਾਪੇ ਮੌਕੇ ‘ਤੇ ਪਹੁੰਚੇ ਅਤੇ ਬੱਚਿਆਂ ਨੂੰ ਆਪਣੇ-ਆਪਣੇ ਵਾਹਨਾਂ ‘ਚ ਬਿਠਾ ਕੇ ਘਰ ਲੈ ਗਏ। ਦੱਸ ਦਈਏ ਕਿ ਘਟਨਾ ਸਮੇਂ 4 ਅਧਿਆਪਕ ਵੀ ਸਵਾਰ ਸਨ। ਬੱਚਿਆਂ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਸਕੂਲ ਵੱਲੋਂ ਕਈ ਵਾਰ ਦੱਸਿਆ ਗਿਆ ਕਿ ਉਕਤ ਬੱਸ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਇਸ ਦਾ ਕੋਈ ਹੱਲ ਹੋਣਾ ਚਾਹੀਦਾ ਹੈ। ਪਰ ਸਕੂਲ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਦੁਕਾਨਦਾਰ ਤੋਂ ਪੈਸੇ-ਦਸਤਾਵੇਜ਼ ਖੋਹਣ ਵਾਲੇ 2 ਗ੍ਰਿਫਤਾਰ, ਪੁਲਿਸ ਨੇ ਡਾਕੂਮੈਂਟਸ ਕੀਤੇ ਬਰਾਮਦ
ਸਕੂਲ ਦੀ ਪ੍ਰਿੰਸੀਪਲ ਰੇਣੂ ਬਾਲਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਹ ਵਾਰਦਾਤ ਵਾਲੀ ਥਾਂ ‘ਤੇ ਪਹੁੰਚ ਗਈ ਸੀ। ਬੱਚਿਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਿਸੇ ਵੀ ਬੱਚੇ ਦੇ ਮਾਪਿਆਂ ਨੇ ਡਰਾਈਵਰ ਖ਼ਿਲਾਫ਼ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ। ਜੇਕਰ ਅਜਿਹਾ ਹੁੰਦਾ ਤਾਂ ਉਹ ਡਰਾਈਵਰ ਖਿਲਾਫ ਕਾਰਵਾਈ ਜ਼ਰੂਰ ਕਰਦੇ। ਉਨ੍ਹਾਂ ਦੱਸਿਆ ਕਿ ਫਿਲਹਾਲ ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ ਹੈ ਅਤੇ ਡਰਾਈਵਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…