ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦਾ ਹੋਣਗੀਆਂ। ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਹੈ। ਜਿਥੇ ਸਾਰੀਆਂ ਪਾਰਟੀਆਂ ਦੇ ਵੱਡੇ ਲੀਡਰ ਦਿੱਲੀ ਤੋਂ ਪੰਜਾਬ ਆ ਰਹੇ ਹਨ ਉਥੇ ਹੀ ਹੁਣ ਕਾਂਗਰਸ ਨੇ ਵੀ ਪ੍ਰਚਾਰ ਦੀ ਤਿਆਰੀ ਖਿੱਚ ਲਈ ਹੈ।
ਕਾਂਗਰਸ ਦੇ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ 13 ਫਰਵਰੀ ਨੂੰ ਪੰਜਾਬ ਆਉਣਗੇ ਤੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨਗੇ। ਉਨ੍ਹਾਂ ਦਾ ਪੰਜਾਬ ਦੌਰਾ ਮਾਲਵੇ ‘ਤੇ ਕੇਂਦਰਿਤ ਹੋਵੇਗਾ, ਜਿਥੇ ਉਹ ਡੇਰਾ ਬੱਸੀ, ਧੂਰੀ ਤੇ ਕੋਟਕਪੂਰਾ ਵਿੱਚ ਰੈਲੀਆਂ ਕਰਨਗੇ। ਇਸ ਪਿੱਛੋਂ ਰਾਹੁਲ ਗਾਂਧੀ ਵੀ 15 ਫਰਵਰੀ ਨੂੰ ਮੁੜ ਪੰਜਾਬ ਦੌਰੇ ‘ਤੇ ਆਉਣਗੇ।
ਧੂਰੇ ਹਲਕੇ ਤੋਂ ਆਮ ਆਦਮੀ ਪਾਰਟੀ ਦੇਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਚੋਣ ਮੈਦਾਨ ਵਿੱਚ ਹਨ। ਭਲਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਤੇ ਧੀ ਹਰਸ਼ਿਤਾ ਉਨ੍ਹਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੀਆਂ। ਉਸ ਤੋਂ ਦੋ ਦਿਨ ਬਾਅਦ ਕਾਂਗਰਸ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਧੂਰੀ ਤੋਂ ਪ੍ਰਚਾਰ ਕਰੇਗੀ।
ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਪ੍ਰਚਾਰ ਕਰ ਰਹੇ ਹਨ। ਦੱਸ ਦੇਈਏ ਕਿ ਇਸ ਵਾਰ ਟਿਕਟਾਂ ਦੀ ਵੰਡ ਪਿੱਛੋਂ ਕਈ ਵੱਡੇ ਆਗੂ ਕਾਂਗਰਸ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਜ਼ਿਕਰਯੋਗ ਹੈ ਕਿ ਚੋਣ ਮੈਦਾਨ ਵਿੱਚ ਬੀਜੇਪੀ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਨਾਲ ਇਸ ਵਾਰ ਕਿਸਾਨਾਂ ਦੇ ਉਮੀਦਵਾਰ ਵੀ ਖੜ੍ਹੇ ਹਨ। ਵਿਧਾਨ ਸਭਾ ਚੋਣਾਂ ਇਸ ਵਾਰ ਸਾਰੀਆਂ ਪਾਰਟੀਆਂ ਲਈ ਵੱਡੀ ਚੁਣੌਤੀ ਹੋਣਗੀਆਂ, ਹਾਲਾਂਕਿ ਸਾਰੀਆਂ ਪਾਰਟੀਆਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੂਰਾ ਜ਼ੋਰ ਲਾ ਗਈਆਂ ਹਨ।