ਵਿਧਾਨ ਸਭਾ ਚੋਣਾਂ ਨੂੰ ਸਿਰਫ 7 ਦਿਨਾਂ ਦਾ ਸਮਾਂ ਬਚਿਆ ਹੈ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਕੇਂਦਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਸੇ ਵਿਚਾਲੇ ਐਤਵਾਰ ਨੂੰ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅੱਜ ਪੰਜਾਬ ਪੁੱਜੇ ਹਨ। ਕੋਟਕਪੂਰਾ ਵਿਖੇ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕੀਤਾ।ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ।
ਕੈਪਟਨ ਸਰਕਾਰ ‘ਤੇ ਹਮਲਾ ਬੋਲਿਦਆਂ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪੰਜਾਬ ਵਿਚ ਸਾਡੀ ਸਰਕਾਰ ਸੀ ਪਰ ਉਸ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਸੀ। ਕਾਂਗਰਸ ਨਹੀਂ ਸਗੋਂ ਭਾਜਪਾ ਵੱਲੋਂ। ਇਹ ਲੁਕਿਆ ਹੋਇਆ ਗਠਜੋੜ ਹੁਣ ਸਾਰਿਆਂ ਦੇ ਸਾਹਮਣੇ ਆ ਗਿਆ ਹੈ। ਇਸ ਲਈ ਸਰਕਾਰ ਬਦਲਣੀ ਪਈ, ਇਕ ਨਵੀਂ ਰਾਜਨੀਤੀ ਲਿਆਉਣੀ ਪਈ। ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਪਿੱਛੇ ਇਹੀ ਵਜ੍ਹਾ ਹੈ।
ਪੰਜਾਬ ਵਿਚ ਬਦਲਦੇ ਸਿਆਸੀ ਸਮੀਕਰਨ ਵਿਚ ਇਹ ਸੰਭਵ ਤੌਰ ‘ਤੇ ਪਹਿਲੀ ਵਾਰ ਹੈ ਜਦੋਂ ਪ੍ਰਿਯੰਕਾ ਗਾਂਧੀ ਨੇ ਸੱਤਾ ਬਦਲਣ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਆਪਣੀ ਚੁੱਪੀ ਤੋੜੀ ਹੈ।
ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਮੈਂ ਪੰਜਾਬੀ ਪਰਿਵਾਰ ਵਿਚ ਵਿਆਹੀ ਗਈ ਹਾਂ। ਮੇਰੇ ਬੱਚਿਆਂ ਵਿਚ ਪੰਜਾਬੀ ਖੂਨ ਹੈ। ਉਨ੍ਹਾਂ ਨੇ CM ਚੰਨੀ ਦੀ ਖੂਬ ਤਾਰੀਫ ਕੀਤੀ ਤੇ ਕਿਹਾ ਕਿ ਉਨ੍ਹਾਂ ਨੇ 100 ਦਿਨਾਂ ਵਿਚ ਚੰਗਾ ਕੰਮ ਕੀਤਾ। ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਐਲਾਨ ਕੀਤਾ ਕਿ ਸਰਕਾਰ ਬਣਨ ‘ਤੇ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨੇ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਤੀਜੀ ਵਾਰ ਕਿੰਗਜ਼ ਇਲੈਵਨ ਵੱਲੋਂ IPL ਖੇਡਣਗੇ ਜ਼ੀਰਕਪੁਰ ਦੇ ਆਲਰਾਊਂਡਰ ਹਰਪ੍ਰੀਤ ਸਿੰਘ ਬਰਾੜ
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।