ਪੰਜਾਬ ਵਿੱਚ ਇੱਕ ਵਾਰ ਫਿਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ‘ਤੇ ਇਕ ਬੰਦਾ ਬੈਠ ਗਿਆ, ਜਿਸ ਦੀ ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਇਆ ਹੈ। ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲਾ ਪਿੰਡ ਨਾੜੂ ਦੇ ਗੁਰਦੁਆਰਾ ਸਾਹਿਬ ਦਾ ਹੈ।
ਹਲਕਾ ਘਨੌਰ ਦੇ ਪਿੰਡ ਨਾੜੂ ਸਥਿਤ ਗੁਰਦੁਆਰਾ ਸਾਹਿਬ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ‘ਤੇ ਬੈਠ ਕੇ ਬੰਦੇ ਨੇ ਬੇਅਦਬੀ ਕੀਤੀ ਹੈ। ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸੇਵਾਦਾਰਾਂ ਵੱਲੋਂ ਪਾਲਕੀ ਸਾਹਿਬ ਤੋਂ ਹੇਠਾਂ ਉਤਾਰਿਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਹੈੱਡ ਗ੍ਰੰਥੀ ਜੋਗਾ ਸਿੰਘ ਨੇ ਇਸ ਪੂਰੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਸ਼ਾ ਸਿੰਘ ਅਤੇ ਮੀਤ ਪ੍ਰਧਾਨ ਤਰਲੋਚਨ ਸਿੰਘ, ਹੈੱਡ ਗ੍ਰੰਥੀ ਜੋਗਾ ਸਿੰਘ ਨੇ ਦੱਸਿਆ ਕਿ ਦੋਸ਼ੀ ਰੋਜ਼ਾਨਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਂਦਾ ਸੀ ਅਤੇ ਅੱਜ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕਰਨ ਤੋਂ ਬਾਅਦ ਉਸ ਨੇ ਇਹ ਸਭ ਕੀਤਾ। ਡੀ.ਐਸ.ਪੀ ਸਰਕਲ ਰਘਬੀਰ ਸਿੰਘ ਥਾਣਾ ਖੇੜੀ ਗੰਡੀਆ ਦੇ ਮੁੱਖ ਅਫਸਰ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ। ਡੀ.ਐਸ.ਪੀ ਸਰਕਲ ਘਨੌਰ ਰਘਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ, ਹੜ੍ਹ ਪੀੜਤਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ CM ਰਾਹਤ ਫੰਡ ‘ਚ
ਖੇੜੀ ਗੰਡੀਆ ਥਾਣੇ ਵਿੱਚ ਐਫ.ਆਈ.ਆਰ. ਨੰਬਰ 55 ਅਤੇ ਧਾਰਾ 295ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਜ਼ੋਰਾਵਰ ਸਿੰਘ ਦੀ ਉਮਰ ਕਰੀਬ 38 ਸਾਲ ਦੱਸੀ ਜਾਂਦੀ ਹੈ ਅਤੇ ਉਹ ਪਿੰਡ ਨਾੜੂ ਦਾ ਰਹਿਣ ਵਾਲਾ ਹੈ। ਪਰਿਵਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੈ ਅਤੇ ਉਸ ਦਾ ਇਲਾਜ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ੋਰਾਵਰ ਸਿੰਘ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਂਦਾ ਸੀ।
ਵੀਡੀਓ ਲਈ ਕਲਿੱਕ ਕਰੋ -: