ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਰੋਲ ਕੋ ਰੱਖ ਦਿੱਤਾ ਹੈ। ਹੁਣ ਇੱਕ ਉੱਘਾ ਖਿਡਾਰੀ ਇਸ ਨਸ਼ੇ ਦੀ ਭੇਟ ਚੜ੍ਹ ਗਿਆ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਭਜਨ ਸਿੰਘ ਉਰਫ ਭਜਨਾ (35) ਵਾਸੀ ਪਿੰਡ ਖੋਖਰ ਵਜੋਂ ਹੋਈ ਹੈ। ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਲਾਕੇ ਵਿੱਚ ਚਰਚਾ ਹੈ ਕਿ ਹਰਭਜਨ ਚਿੱਟੇ ਲੈਂਦਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਫ਼ਿਲਹਾਲ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਪਈ ਹੈ, ਜਿੱਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਹਰਭਜਨ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਉਹ ਬਾਘਾਪੁਰਾਣਾ ਮੋਗਾ ਵਿੱਚ ਮਾਰਕੀਟ ਕਮੇਟੀ ਵਿੱਚ ਨੌਕਰੀ ਕਰਦਾ ਸੀ। ਉਹ ਆਪਣੇ ਸਕੂਲ ਦੇ ਦਿਨਾਂ ਦੌਰਾਨ ਇੱਕ ਚੰਗਾ ਕਬੱਡੀ ਖਿਡਾਰੀ ਸੀ ਅਤੇ ਪਿੰਡ ਅਤੇ ਜ਼ਿਲ੍ਹਾ ਪੱਧਰ ‘ਤੇ ਕਈ ਕਬੱਡੀ ਮੈਚਾਂ ਵਿੱਚ ਹਿੱਸਾ ਲੈਂਦਾ ਸੀ।
ਇਹ ਵੀ ਪੜ੍ਹੋ : ਦਿੱਲੀ ‘ਚ ਜਾਰੀ ਆਰਡੀਨੈਂਸ ‘ਤੇ CM ਮਾਨ ਦਾ ਤਿੱਖਾ ਨਿਸ਼ਾਨਾ, ਬੋਲੇ- ‘…ਤਾਂ ਸਾਰੀ ਭਾਜਪਾ ਨੂੰ ਫਾਂਸੀ ਹੁੰਦੀ’
ਬੀਤੇ ਦਿਨ ਉਸ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਰਭਜਨ ਸਿੰਘ ਦੀ ਤਬੀਅਤ ਖਰਾਬ ਹੋਣ ‘ਤੇ ਉਸ ਨੇ ਨਸ਼ੇ ਦੀ ਵਰਤੋਂ ਕਰ ਲਈ ਸੀ।’
ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਖੁੱਲ੍ਹੇਆਮ ਚਿੱਟਾ ਵਿਕਦਾ ਹੈ। ਹਰਭਜਨ ਸਿੰਘ ਦਾ 9 ਸਾਲਾਂ ਦਾ ਪੁੱਤ ਤੇ 8 ਸਾਲਾਂ ਦੀ ਧੀ ਹੈ। ਉਸ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਵੀਡੀਓ ਲਈ ਕਲਿੱਕ ਕਰੋ -: