ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਵਿੱਚ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫ਼ਿਰੋਜ਼ਪੁਰ ਪੁਲਿਸ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। 1 ਅਕਤੂਬਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ ਫ਼ਿਰੋਜ਼ਪੁਰ ਜ਼ਿਲ੍ਹੇ ਦੇ 4 ਨਸ਼ਾ ਤਸਕਰਾਂ ਦੀ 1.52 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ, ਜਦਕਿ 15 ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਜਾਰੀ ਹੈ।
ਜਾਣਕਾਰੀ ਅਨੁਸਾਰ 1 ਅਕਤੂਬਰ ਨੂੰ ਗੁਰੂਹਰਸਹਾਏ ਵਿੱਚ ਇੱਕ ਨਸ਼ਾ ਤਸਕਰ ਦੀ 54 ਲੱਖ 53 ਹਜ਼ਾਰ 450 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਸੀ। 4 ਅਕਤੂਬਰ ਨੂੰ ਜ਼ੀਰਾ ਵਿੱਚ ਇੱਕ ਨਸ਼ਾ ਤਸਕਰ ਦੀ 1 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਸੀ। 6 ਅਕਤੂਬਰ ਨੂੰ ਜ਼ੀਰਾ ਵਿੱਚ ਦੋ ਨਸ਼ਾ ਤਸਕਰਾਂ ਦੀ 87 ਲੱਖ 52 ਹਜ਼ਾਰ 250 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਸੀ। ਅਕਤੂਬਰ ਦੇ ਅੰਤ ਤੋਂ ਪਹਿਲਾਂ ਉਨ੍ਹਾਂ ਦੀ ਡਰੱਗ ਨਾਲ ਸਬੰਧਤ ਜਾਇਦਾਦ ਵੀ ਜ਼ਬਤ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਇਨ੍ਹਾਂ ਥਾਵਾਂ ‘ਤੇ ਡਰੋਨ ਦੀ ਵਰਤੋਂ ‘ਤੇ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ
ਪੁਲਿਸ ਅਧਿਕਾਰੀਆਂ ਵੱਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜੋ ਉਨ੍ਹਾਂ ਨੇ ਨਸ਼ੇ ਦਾ ਕਾਰੋਬਾਰ ਕਰਕੇ ਬਣਾਈਆਂ ਹਨ, ਉਨ੍ਹਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਇਸ ਦੇ ਲਈ ਨਸ਼ਾ ਤਸਕਰਾਂ ਦੀ ਜੱਦੀ ਜਾਇਦਾਦ ਅਤੇ ਆਮਦਨ ਦੇ ਹੋਰ ਸਰੋਤਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਉਨ੍ਹਾਂ ਜਾਇਦਾਦਾਂ ਨੂੰ ਸੀਲ ਕੀਤਾ ਜਾ ਰਿਹਾ ਹੈ। ਜੋ ਕਿ ਨਸ਼ੇ ਦਾ ਕਾਰੋਬਾਰ ਕਰਦੇ ਹਨ। SP ਇਨਵੈਸਟੀਗੇਸ਼ਨ ਰਣਧੀਰ ਕੁਮਾਰ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਬਿਨਾਂ ਕਿਸੇ ਭੇਦਭਾਵ ਤੋਂ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish