ਹਿਮਾਚਲ ਦੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਵਰਿੰਦਰ ਕੰਵਰ ਨੇ ਕਿਹਾ ਕਿ ਰਾਜ ਸਰਕਾਰ ਨੇ ਗਊਆਂ ਨੂੰ ‘ਲੰਪੀ’ ਵਾਇਰਸ ਤੋਂ ਬਚਾਉਣ ਲਈ ਵੱਡੀ ਮੁਹਿੰਮ ਚਲਾਈ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਦੇ ਆਲੇ-ਦੁਆਲੇ 5 ਕਿਲੋਮੀਟਰ ਦੇ ਘੇਰੇ ਵਿੱਚ ਰੋਗ ਵਿਰੋਧੀ ਟੀਕਾਕਰਨ ਕੀਤਾ ਜਾ ਰਿਹਾ ਹੈ।
ਵਰਿੰਦਰ ਕੰਵਰ ਨੇ ਕਿਹਾ ਕਿ ਹੁਣ ਤੱਕ 1,21,080 ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਪਸ਼ੂਆਂ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਉਪਲਬਧ ਹਨ। ਵੈਕਸੀਨ ਖਰੀਦਣ ਲਈ ਜ਼ਿਲ੍ਹਾ ਪੱਧਰ ‘ਤੇ 12 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਵਿਭਾਗੀ ਬਜਟ ਵਿੱਚੋਂ ਦਵਾਈਆਂ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਸ਼ਿਮਲਾ ਦੇ ਡਿਪਟੀ ਡਾਇਰੈਕਟਰ ਡਾ: ਅਰੁਣ ਸਰੈਕ ਨੂੰ ਰਾਜ ਪੱਧਰ ‘ਤੇ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਹਰੇਕ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ (ਪ੍ਰੋਜੈਕਟ) ਨੂੰ ਜ਼ਿਲ੍ਹਾ ਪੱਧਰ ‘ਤੇ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਮਰੇ ਪਸ਼ੂਆਂ ਦੇ ਮਾਲਕਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਵਰਿੰਦਰ ਕੰਵਰ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਕੁੱਲ 44,022 ਪਸ਼ੂ ਇਸ ਬਿਮਾਰੀ ਤੋਂ ਪੀੜਤ ਪਾਏ ਗਏ ਹਨ। ਇਨ੍ਹਾਂ ਵਿੱਚੋਂ 1623 ਗਾਵਾਂ ਦੀ ਮੌਤ ਹੋ ਚੁੱਕੀ ਹੈ। 14,820 ਗਾਵਾਂ ਠੀਕ ਹੋ ਚੁੱਕੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਟੇਟ ਡਿਜ਼ਾਸਟਰ ਅਥਾਰਟੀ ਨੇ 27 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਡੀਸੀ ਨੂੰ ਅਧਿਕਾਰਤ ਅਧਿਕਾਰੀ ਐਲਾਨ ਦਿੱਤਾ ਹੈ।