ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਦੀ ਨੌਕਰੀ ਦੇ ਐਲਾਨ ਦੇ ਵਿਰੋਧ ਵਿੱਚ ਲੁਧਿਆਣਾ ਡੀਸੀ ਦਫਤਰ ਦੇ ਬਾਹਰ ਇੱਕ ਵਿਅਕਤੀ ਨੇ ਆਪਣੇ ਉੱਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਵੀ ਆਜ਼ਾਦੀ ਘੁਲਾਟੀਏ ਸਨ, ਪਰ ਉਨ੍ਹਾਂ ਦੇ ਪਰਿਵਾਰ ਨੂੰ ਨੌਕਰੀ ਨਹੀਂ ਮਿਲੀ ਹੈ। ਉਹ ਲੋਕ ਇਨਸਾਫ਼ ਪਾਰਟੀ ਦੇ ਮੈਂਬਰਾਂ ਨਾਲ ਇੱਥੇ ਪਹੁੰਚਿਆ ਸੀ। ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਅਤੇ ਨਿਰੰਜਨ ਸਿੰਘ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।
ਇ ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਰੈਸਟੋਰੈਂਟਾਂ/ ਢਾਬਿਆਂ, ਡਿਸਕੋ, ਬਾਰਸ ‘ਤੇ ਲੱਗੀਆਂ ਪਾਬੰਦੀਆਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
ਕੁਝ ਸਮਾਂ ਪਹਿਲਾਂ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਦੁਸ਼ਯੰਤ ਪਾਂਡੇ ਨੂੰ ਸਰਕਾਰ ਨੇ ਤਹਿਸੀਲਦਾਰ ਦੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਜਿਸਦਾ ਤਕਰੀਬਨ ਸਾਰੀਆਂ ਪਾਰਟੀਆਂ ਨੇ ਵਿਰੋਧ ਕੀਤਾ ਸੀ। ਪਰ ਲੋਕ ਇਨਸਾਫ ਪਾਰਟੀ ਲੰਮੇ ਸਮੇਂ ਤੋਂ ਵਿਧਾਇਕ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ।
ਸ਼ੁੱਕਰਵਾਰ ਨੂੰ ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਰਕਰ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪਹੁੰਚੇ ਸਨ ਅਤੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਆਏ ਨਿਰੰਜਨ ਸਿੰਘ ਨੇ ਆਪਣੇ ਉੱਤੇ ਪੈਟਰੋਲ ਪਾ ਲਿਆ ਅਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉੱਥੇ ਮੌਜੂਦ ਲੋਕਾਂ ਨੇ ਉਸਨੂੰ ਅੱਗ ਲਗਾਉਣ ਤੋਂ ਪਹਿਲਾਂ ਫੜ ਲਿਆ।
ਇਹ ਵੀ ਵੇਖੋ : ਆਮ ਲੋਕਾਂ ਲਈ ਡੇਢ ਸਾਲ ਬਾਅਦ ਖੁੱਲ੍ਹਣ ਜਾ ਰਿਹਾ ਜ਼ਲਿਆਂਵਾਲਾ ਬਾਗ, 28 ਨੂੰ PM ਕਰਨਗੇ ਵਰਚੁਅਲੀ ਉਦਘਾਟਨ
ਉਸ ਦਾ ਕਹਿਣਾ ਹੈ ਕਿ ਉਸ ਦੇ ਦਾਦਾ ਲਾਭ ਸਿੰਘ ਭੀਖੀ ਵੀ ਆਜ਼ਾਦੀ ਘੁਲਾਟੀਏ ਸਨ, ਪਰ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਲਾਭ ਨਹੀਂ ਦਿੱਤਾ ਗਿਆ। ਉਸਦਾ ਛੋਟਾ ਬੇਟਾ ਉਸਦੇ ਨਾਲ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਸੜਕ ਪੁੱਟਦਾ ਹੈ। ਉਸ ਦੇ ਵੱਡੇ ਪੁੱਤਰ ਨੇ ਆਈਟੀਆਈ ਕੀਤੀ ਹੈ ਅਤੇ ਹਰ ਸਾਲ ਨੌਕਰੀ ਦੇ ਫਾਰਮ ਭਰ ਰਿਹਾ ਹੈ, ਪਰ ਉਸਨੂੰ ਕੋਈ ਨੌਕਰੀ ਨਹੀਂ ਦਿੱਤੀ ਜਾ ਰਹੀ, ਜਦਕਿ ਵਿਧਾਇਕ ਦੇ ਪੁੱਤ ਨੂੰ ਨੌਕਰੀ ਦਿੱਤੀ ਜਾ ਰਹੀ ਹੈ।