ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਪਿਛਲੀ ਚੰਨੀ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਵੱਲੋਂ ਕਈ ਅਸਤੀਫ਼ੇ ਸਾਹਮਣੇ ਆ ਚੁੱਕੇ ਹਨ, ਇਸੇ ਲੜੀ ਵਿੱਚ ਪੀਆਰਟੀਸੀ ਦੇ ਚੇਅਰਮੈਨ ਸਤਵਿੰਦਰ ਸਿੰਘ ਚੈੜੀਆ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਚੈੜੀਆ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੀ.ਆਰ.ਟੀ.ਸੀ. ਦਾ ਚੇਅਰਮੈਨ ਬਣਾਇਆ ਗਿਆ ਸੀ। ਉਹ ਸਿਰਫ ਚਾਰ ਮਹੀਨੇ ਹੀ ਇਸ ਅਹੁਦੇ ‘ਤੇ ਰਹੇ ਹਨ, ਉਨ੍ਹਾਂ 22 ਨਵੰਬਰ 2021 ਨੂੰ ਇਹ ਅਹੁਦਾ ਸੰਭਾਲਿਆ ਸੀ।
ਦੱਸ ਦੇਈਏ ਕਿ ਚੈੜੀਆ ਤੋਂ ਇਲਾਵਾ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਹਨ। ਇਨ੍ਹਾਂ ਵਿੱਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਕੋਫੈੱਡ ਦੇ ਚੇਅਰਮੈਨ ਅਵਤਾਰ ਸਿੰਘ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਨ੍ਹਾਂ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (ਪੀਐੱਸਆਈਈਸੀ) ਦੇ ਡਾਇਰੈਕਟਰ ਹਰਮੇਸ਼ ਚੰਦਰ, ਇਨਫੋਟੈੱਕ ਦੇ ਉਪ ਚੇਅਰਮੈਨ ਕਾਰਤਿਕ ਵਡੇਰਾ, ਡਾਇਰੈਕਟਰ ਮਨਜੀਤ ਸਿੰਘ ਸਰੋਆ, ਸਤੀਸ਼ ਕਾਂਸਲ, ਸੁਰਜੀਤ ਸਿੰਘ ਭੂਨ ਅਤੇ ਡਾ. ਨਰੇਸ਼ ਪਰੂਥੀ ਵੀ ਅਸਤੀਫਾ ਦੇ ਚੁੱਕੇ ਹਨ।