ਦਸਵੀਂ ਜਮਾਤ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਦੀ ਉਡੀਕ ਹੁਣ ਖਤਮ ਹੋਣ ਵਾਲੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 26 ਮਈ ਮਤਲਬ ਕਿ ਸ਼ੁੱਕਰਵਾਰ ਸਵੇਰੇ 11.30 ਵਜੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਇਸ ਦੀ ਜਾਣਕਾਰੀ ਦਿੱਤੀ।
ਪੰਜਾਬ ਬੋਰਡ ਨੇ ਤੇਜ਼ੀ ਨਾਲ ਨਤੀਜੇ ਐਲਾਨਣ ਦੀ ਪ੍ਰੀਕ੍ਰਿਆ ਆਰੰਭ ਕਰ ਦਿੱਤੀ ਹੈ। ਬੀਤੇ ਦਿਨ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਸੀ, ਇਸ ਮਗਰੋਂ ਹੁਣ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਣਾ ਹੈ। ਨਤੀਜੇ ਦੀ ਤਾਰੀਖ਼ ਦਾ ਐਲਾਨ ਹੁੰਦੇ ਹੀ ਵਿਦਿਆਰਥੀਆਂ ਦੀਆਂ ਧੜਕਣਾਂ ਵੱਧ ਗਈਆਂ ਹਨ ਅਤੇ ਹਰ ਕੋਈ ਬੇਸਬਰੀ ਨਾਲ ਨਤੀਜੇ ਦੀ ਉਡੀਕ ਕਰ ਰਿਹਾ ਹੈ। ਬੱਚਿਆਂ ਦੇ ਨਾਲ ਹੀ ਮਾਪਿਆਂ ਨੂੰ ਵੀ ਨਤੀਜੇ ਦੀ ਉਡੀਕ ਹੈ।
ਇਹ ਵੀ ਪੜ੍ਹੋ : ਚੀਨ ‘ਚ ਕੋਰੋਨਾ ਦੀ ਨਵੀਂ ਲਹਿਰ, ਜੂਨ ‘ਚ Omicron ਦਾ XBB ਵੇਰੀਐਂਟ ਮਚਾਏਗਾ ਕਹਿਰ
ਵਿਦਿਆਰਥੀ ਆਪਣਾ ਰਿਜ਼ਲਟ ਬੋਰਡ ਦੀ ਅਧਿਕਾਰਿਤ ਵੈੱਬਸਾਈਟ ‘ਤੇ ਚੈੱਕ ਕਰ ਸਕਣਗੇ। ਵਿਦਿਆਰਥੀ ਨਤੀਜਾ ਜਾਰੀ ਹੋਣ ਤੋਂ ਬਾਅਦ ਪੋਰਟਲ ‘ਤੇ ਜਾ ਕੇ ਇਸ ਦੀ ਜਾਂਚ ਕਰ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਆਪਣਾ ਜ਼ਰੂਰੀ ਵੇਰਵਾ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ ਸਕਰੀਨ ‘ਤੇ ਨਤੀਜੇ ਦਿਖਾਈ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: