ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੀ ਬੱਦੀ ਪੁਲਿਸ ਦੀ SIU ਟੀਮ ਨੇ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਹੈ। ਇਸ ਕੜੀ ਵਿਚ ਟੀਮ ਨੇ ਪੰਜਾਬ ਦੇ ਰਹਿਣ ਵਾਲੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਕੋਲੋਂ ਚੂਰਾ ਪੋਸਤ ਵੀ ਬਰਾਮਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ‘ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਮੋਟਰਸਾਈਕਲ ਨੰਬਰ PB 12 AC -1881 ‘ਤੇ ਨਾਲਾਗੜ੍ਹ ਤੋਂ ਪੰਜੇਹੜਾ ਰੋਡ ‘ਤੇ ਦਾਤੋਵਾਲ ਨੇੜੇ ਨਸ਼ੀਲੇ ਪਦਾਰਥ ਸਣੇ ਆ ਰਹੇ ਹਨ। ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਦੱਤੋਵਾਲ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਪੁਲਿਸ ਨੇ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਅਤੇ ਨੌਜਵਾਨਾਂ ਦੀ ਤਲਾਸ਼ੀ ਲਈ। ਪੁਲਿਸ ਨੂੰ ਉਨ੍ਹਾਂ ਕੋਲੋਂ 7.20 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਇਹ ਕਾਰਵਾਈ SIU ਟੀਮ ਦੇ ਇੰਚਾਰਜ ਨਰੇਸ਼ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ।
ਇਹ ਵੀ ਪੜ੍ਹੋ : ਸਿਸੋਦੀਆ ਦੀਆਂ ਵਧੀਆਂ ਮੁਸੀਬਤਾਂ, CBI ਨੇ ਜਾਸੂਸੀ ਮਾਮਲੇ ‘ਚ ਨਵਾਂ ਕੇਸ ਕੀਤਾ ਦਰਜ
ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ ਪੁੱਤਰ ਬਲਦੇਵ ਰਾਜ ਵਾਸੀ ਫਤਿਹਪੁਰ ਬੁੰਗਾ ਡਾਕਖਾਨਾ ਗਰਦਾਲਾ ਤਹਿਸੀਲ ਆਨੰਦਪੁਰ ਸਾਹਿਬ ਜ਼ਿਲ੍ਹਾ ਰੋਪੜ ਪੰਜਾਬ ਅਤੇ ਅਕਸ਼ੈ ਕੁਮਾਰ ਪੁੱਤਰ ਸੋਡੀ ਰਾਮ ਵਾਸੀ ਪੰਡਯਾਰ ਡਾਕਖਾਨਾ ਕੋਟ ਮਹਿਰਾ ਤਹਿਸੀਲ ਅਤੇ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਨਾਲਾਗੜ੍ਹ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: