ਚੰਡੀਗੜ੍ਹ : ਪੰਜਾਬ ਹਰੇਕ ਪਿੰਡ ਦੇ ਘਰ ਨੂੰ 100 ਫੀਸਦੀ ਪਾਈਪਲਾਈਨ ਰਾਹੀਂ ਪੀਣ ਵਾਲੇ ਪਾਣੀ ਪਹੁੰਚਾਉਣ ਵਾਲਾ ਵਾਲਾ ਦੇਸ਼ ਦਾ ਪੰਜਵਾਂ ਰਾਜ ਬਣ ਗਿਆ ਹੈ। ਇਹ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਹਿਣ ਲਈ ਸਭ ਤੋਂ ਅਹਿਮ ਸਾਫ਼ ਪਾਣੀ ਦੀ ਸਹੂਲਤ ਪ੍ਰਦਾਨ ਕਰਕੇ ਕੌਮੀ ਪੱਧਰ ‘ਤੇ ਆਪਣਾ ਨਾਂ ਰੌਸ਼ਨ ਕੀਤਾ ਹੈ।
ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸ ਨੇ ‘ਜਲ ਜੀਵਨ ਮਿਸ਼ਨ’ ਤਹਿਤ ਹਰ ਪੇਂਡੂ ਘਰ ਵਿੱਚ ਟੂਟੀ/ਪਾਈਪ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਦਾ ਟੀਚਾ ਹਾਸਲ ਕਰ ਲਿਆ ਹੈ। ‘। ਪੰਜਾਬ ਵਿੱਚ ਪੇਂਡੂ ਪਰਿਵਾਰਾਂ ਦੀ ਕੁੱਲ ਗਿਣਤੀ 34.26 ਲੱਖ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ ਸਾਲ ਦੀਆਂ ਅਜਿਹੀਆਂ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਨੂੰ ਅਗਲੇ ਚਾਰ ਸਾਲਾਂ ਵਿੱਚ ਹੋਰ ਵੀ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ।
ਰਾਜ ਵੱਲੋਂ 34 ਲੱਖ ਤੋਂ ਵੱਧ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਦਾ ਟੀਚਾ ਪ੍ਰਾਪਤ ਕੀਤਾ ਗਿਆ ਹੈ, ਜਦਕਿ ਰਾਸ਼ਟਰੀ ਟੀਚਾ 2024 ਤੱਕ ਪ੍ਰਾਪਤ ਕੀਤਾ ਜਾਣਾ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਇਸ ਟੀਚੇ ਦੀ ਪ੍ਰਾਪਤੀ ਲਈ ਕੰਮ ਕਰਨ ਵਾਲੇ ਸਾਰੇ ਅਧਿਕਾਰੀਆਂ, ਨਿਵਾਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਹੈ। ਜਿੰਪਾ ਨੇ ਕਿਹਾ ਕਿ ਮਾਨ ਸਰਕਾਰ ਦੇ ਪਹਿਲੇ ਸਾਲ ‘ਚ ਮੁੱਖ ਮੰਤਰੀ ਨੇ ਅਹੁਦਾ ਸੰਭਾਲਦਿਆਂ ਹੀ ਪਿੰਡਾਂ ‘ਚ ਸਰਕਾਰ ਚਲਾਉਣ ਦੇ ਵਾਅਦੇ ‘ਤੇ ਖਰਾ ਉਤਰਦਿਆਂ ਪਿੰਡ ਵਾਸੀਆਂ ਨੂੰ ਘਰ-ਘਰ ਸਹੂਲਤਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸਿਰਫ਼ 11 ਮਹੀਨਿਆਂ ਦੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿੱਚ ਹੋਰ ਹੁਲਾਰਾ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਐਚਓਡੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਵਿਭਾਗ ਦਾ ਹਰੇਕ ਅਧਿਕਾਰੀ ਅਤੇ ਕਰਮਚਾਰੀ ਪਿੰਡਾਂ ਦੇ ਵਸਨੀਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਅਤੇ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕਰਨ ਲਈ 24X7 ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਡਬਲਯੂ.ਐੱਸ.ਐੱਸ ਵਿਭਾਗ ਦੇ ਹਰ ਅਧਿਕਾਰੀ ਅਤੇ ਕਰਮਚਾਰੀ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ 2 ਦੁਕਾਨਦਾਰਾਂ ‘ਚ ਗਾਹਕਾਂ ਨੂੰ ਲੈ ਕੇ ਝੜਪ, ਇਕ ਨੇ ਕੈਂਚੀ ਨਾਲ ਦੂਜੇ ‘ਤੇ ਕੀਤਾ ਹਮਲਾ
ਜ਼ਿਕਰਯੋਗ ਹੈ ਕਿ ਪੰਜਾਬ ਨੇ ‘ਸਵੱਛ ਸਰਵੇਖਣ ਗ੍ਰਾਮੀਣ 2022’ ਵਿੱਚ ਪ੍ਰਦਰਸ਼ਨ ਲਈ ਉੱਤਰੀ ਜ਼ੋਨ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਉਸ ਨੂੰ ਭਾਰਤ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ ਹੈ। ਰਾਜ ਨੇ ODF ਪਲੱਸ- ਬਾਇਓਡੀਗ੍ਰੇਡੇਬਲ ਵੇਸਟ ਮੈਨੇਜਮੈਂਟ (ਰੈਂਕ 1), ਪਲਾਸਟਿਕ ਵੇਸਟ ਮੈਨੇਜਮੈਂਟ (ਰੈਂਕ 3) ਅਤੇ ਗ੍ਰੇ ਵਾਟਰ ਮੈਨੇਜਮੈਂਟ (ਰੈਂਕ 3) ‘ਤੇ ਵਾਲ ਪੇਂਟਿੰਗ ਮੁਕਾਬਲਿਆਂ ਲਈ ਵੀ ਪੁਰਸਕਾਰ ਜਿੱਤੇ।
ਵੀਡੀਓ ਲਈ ਕਲਿੱਕ ਕਰੋ -: