ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿੱਚ ਤਨਖਾਹ ਸਣੇ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”























