ਚੰਡੀਗੜ੍ਹ : ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਉਤੇ ਤੀਰਅੰਦਾਜ਼ ਅਵਨੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਤੀਰਅੰਦਾਜ਼ ਦੀ ਸਖਤ ਮਿਹਨਤ, ਲਗਨ ਤੇ ਸਮਰਪਣ ਭਾਵਨਾ ਦੇ ਨਾਲ ਉਸ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।

ਖੇਡ ਮੰਤਰੀ ਨੇ ਅਵਨੀਤ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਇਸ ਖੇਡ ਵਿੱਚ ਦੇਸ਼ ਦਾ ਭਵਿੱਖ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਅਵਨੀਤ ਹੋਰ ਵੀ ਪ੍ਰਾਪਤੀਆਂ ਕਰੇਗੀ। ਅਵਨੀਤ ਦੀ ਇਹ ਪ੍ਰਾਪਤੀ ਸੂਬੇ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇਗੀ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਵਾਰ ਖੇਡਾਂ ਦੇ ਬਜਟ ਵਿੱਚ ਵੀ 55 ਫੀਸਦੀ ਵਾਧਾ ਕੀਤਾ। ਨਵੀਂ ਖੇਡ ਨੀਤੀ ਵੀ ਜਲਦ ਆ ਰਹੀ ਹੈ।

ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਵਿਸ਼ਵ ਕੱਪ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਉਹ ਸੈਮੀ ਫ਼ਾਈਨਲ ਵਿੱਚ ਪੁੱਜੀ ਸੀ ਜਿਥੇ ਉਹ ਇੰਗਲੈਂਡ ਦੀ ਤੀਰਅੰਦਾਜ਼ ਇਲ ਗਿਬਸਨ ਤੋਂ 144-146 ਨਾਲ ਹਾਰ ਗਈ। ਇਸ ਤੋਂ ਬਾਅਦ ਕਾਂਸੀ ਦੇ ਤਮਗ਼ੇ ਵਾਲੇ ਮੈਚ ਵਿੱਚ ਉਸ ਨੇ ਤੁਰਕੀ ਦੀ ਤੀਰਅੰਦਾਜ਼ ਨੂੰ ਹਰਾ ਕੇ ਤਮਗ਼ਾ ਜਿੱਤਿਆ।
ਇਹ ਵੀ ਪੜ੍ਹੋ : ਜ਼ੀਰਾ ਸ਼ਰਾਬ ਫੈਕਟਰੀ ਕੋਲ ਪੀਣ ਲਾਇਕ ਨਹੀਂ ਪਾਣੀ- CPCB ਦੀ ਰਿਪੋਰਟ ‘ਚ ਵੱਡਾ ਖੁਲਾਸਾ
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
