ਪੰਜਾਬ ਦਾ ਫ਼ੌਜੀ ਜਵਾਨ ਸਹਿਜਪਾਲ ਸਿੰਘ ਅੱਜ ਅਸਾਮ ਵਿੱਚ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋ ਗਿਆ ਹੈ। 25 ਸਾਲਾ ਸਹਿਜਪਾਲ ਸਿੰਘ ਸਮਾਣਾ ਦੇ ਪਿੰਡ ਰੰਧਾਵਾ ਦਾ ਰਹਿਣ ਵਾਲਾ ਸੀ। ਉਸ ਦੀ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਹੀਦ ਸਹਿਜਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਥਾਨਕ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਪੁੱਜੇ ਹਨ।
ਸਹਿਜਪਾਲ ਸਿੰਘ 2015 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਰੰਧਾਵਾ ਪੁੱਜੇਗੀ। ਇਸ ਤੋਂ ਬਾਅਦ ਸ਼ਹੀਦ ਦਾ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਸ਼ਹੀਦ ਸਹਿਜਪਾਲ ਸਿੰਘ ਦਾ ਛੋਟਾ ਭਰਾ 21 ਸਾਲਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ। ਫਿਲਹਾਲ ਉਹ ਲੱਦਾਖ ‘ਚ ਤਾਇਨਾਤ ਹੈ। ਸ਼ਹੀਦ ਸਹਿਜਪਾਲ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਮੁਕਤਸਰ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, 2240 ਨਸ਼ੀਲੀਆਂ ਗੋਲੀਆਂ ਸਣੇ 5 ਕਾਬੂ
ਸ਼ਹੀਦ ਦੇ ਪਿੰਡ ਪਹੁੰਚੇ ਜੌੜੇਮਾਜਰਾ ਨੇ ਕਿਹਾ ਕਿ ਅੱਜ ਪੂਰਾ ਪੰਜਾਬ ਅਤੇ ਦੇਸ਼ ਸ਼ਹੀਦ ਸਹਿਜਪਾਲ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ। CM ਭਗਵੰਤ ਮਾਨ ਨੇ ਵੀ ਭਾਰਤ ਮਾਤਾ ਅਤੇ ਪੰਜਾਬ ਦੇ ਪੁੱਤਰ ਸਹਿਜਪਾਲ ਸਿੰਘ ਨੂੰ ਮੱਥਾ ਟੇਕਿਆ ਹੈ। ਕੈਬਨਿਟ ਮੰਤਰੀ ਜੋੜਾਮਾਜਰਾ ਨੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਉਨ੍ਹਾਂ ਨੂੰ ਦਿਲਾਸਾ ਦਿੱਤਾ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: