ਸੰਯੁਕਤ ਕਿਸਾਨ ਮੋਰਚੇ ਵਲੋਂ ਦੁਸਹਿਰੇ ਵਾਲੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਪੰਜਾਬ ਦੇ ਭਾਜਪਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਡੀ. ਜੀ. ਪੀ. ਨੂੰ ਚਿੱਠੀ ਲਿਖੀ ਹੈ ਤੇ ਮੰਗ ਕੀਤੀ ਹੈ ਕਿ ਦੁਸਹਿਰੇ ਦੇ ਪਵਿੱਤਰ ਤਿਓਹਾਰ ਦੀ ਬੇਅਦਬੀ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੁੰਛ ‘ਚ ਸ਼ਹੀਦ ਹੋਏ ਮਨਦੀਪ ਸਿੰਘ ਦੀ ਪਤਨੀ ਨੇ ਕਿਹਾ, ‘ਮੈਨੂੰ ਮੇਰੇ ਪਤੀ ਦੀ ਸ਼ਹਾਦਤ ‘ਤੇ ਮਾਣ ਹੈ”
ਭਾਜਪਾ ਨੇਤਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ‘ਤੇ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਆਪਣੀ ਚਿੱਠੀ ਵਿਚ ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਦੇ ਪ੍ਰਤੀ ਦੇਸ਼ ਦੇ ਕਰੋੜਾਂ ਲੋਕਾਂ ਦੀ ਅਸੀਮ ਸ਼ਰਧਾ ਹੈ। ਦੁਸਹਿਰਾ ਸ੍ਰੀ ਰਾਮ ਨਾਲ ਜੁੜਿਆ ਪਵਿੱਤਰ ਤਿਓਹਾਰ ਹੈ ਜਿਸ ਨੂੰ ਸਾਰੇ ਵਰਗਾਂ ਨਾਲ ਜੁੜੇ ਲੋਕ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੇ ਹਨ। ਇਸ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਵੀ ਧਾਰਮਿਕ ਰੀਤੀ-ਰਿਵਾਜ਼ਾਂ ਮੁਤਾਬਕ ਹੀ ਸਾੜੇ ਜਾਂਦੇ ਹਨ।
ਦੇਖੋ ਵੀਡੀਓ :