ਕਾਂਗਰਸ ਵਿਚ ਜਗਦੀਸ਼ ਟਾਈਟਲਰ ਦੀ ਨਿਯੁਕਤੀ ਦਾ ਮੁੱਦਾ ਕਾਫੀ ਭਖ ਗਿਆ ਹੈ। ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਹੁਣ ਕਾਂਗਰਸ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕਾਂਗਰਸ ਕੀ ਸਾਬਤ ਕਰਨਾ ਚਾਹ ਰਹੀ ਹੈ। ਕਾਂਗਰਸ ਪਾਰਟੀ ਦੇ ਇਸ ਕਦਮ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤੇ ਨਾਲ ਹੀ ਉਨ੍ਹਾਂ ਨੇ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਹੈ। ਪਾਰਟੀ 1984 ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਨੂੰ ਸਨਮਾਨ ਦੇ ਰਹੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਟਾਈਟਲਰ ਨੂੰ ਕਾਂਗਰਸ ਪਾਰਟੀ ਦੇ ਸਥਾਈ ਮੈਂਬਰ ਵਜੋਂ ਨਾਮਜ਼ਦ ਕਰਨ ਨੂੰ ਸਿੱਖ ਕੌਮ ਦਾ ਅਪਮਾਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ ਤੇ ਸੁਖਜਿੰਦਰ ਰੰਧਾਵਾ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਾਗੋ ਅਤੇ ਇਸ ਫੈਸਲੇ ਦਾ ਵਿਰੋਧ ਕਰਨ ਦੀ ਨੈਤਿਕ ਹਿੰਮਤ ਦਿਖਾਓ!
ਸ. ਬਾਦਲ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਫੈਸਲੇ ਦਾ ਵਿਰੋਧ ਕਰਨ ਅਤੇ ਇਸ ਨੂੰ ਰੱਦ ਕਰਵਾਉਣ ਲਈ ਨੈਤਿਕ ਦਲੇਰੀ ਦਿਖਾਉਣ ਦੀ ਹਿੰਮਤ ਕਰਨ ਲਈ ਕਿਹਾ।
BJP ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਨੇ ਫਿਰ ਤੋਂ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ 1984 ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਨਿਯੁਕਤੀ ਦੇਣ ‘ਤੇ ਕਾਂਗਰਸ ਦੀ ਮਾਨਸਿਕਤਾ ਸਾਫ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਵੀਰਵਾਰ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਟਾਈਟਲਰ ਨੂੰ ਸੂਬਾ ਕਾਂਗਰਸ ਕਮੇਟੀ ਵਿੱਚ ਸ਼ਾਮਲ ਕੀਤਾ। ਜਗਦੀਸ਼ ਟਾਈਟਲਰ ਦੇ ਨਾਲ-ਨਾਲ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਜੇਪੀ ਅਗਰਵਾਲ, ਸਾਬਕਾ ਰਾਸ਼ਟਰੀ ਜਨਰਲ ਸਕੱਤਰ ਜਨਾਰਦਨ ਦਿਵੇਦੀ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ, ਅਜੈ ਮਾਕਨ ਅਤੇ ਕ੍ਰਿਸ਼ਨਾ ਤੀਰਥ ਨੂੰ ਵੀ ਜਗ੍ਹਾ ਦਿੱਤੀ ਗਈ ਹੈ।