ਅਸਤੀਫੇ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਆਪਣੇ ਅਸਤੀਫੇ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ।
ਟਵੀਟ ਕਰਦਿਆਂ ਭਾਜਪਾ ਆਗੂ ਅਸ਼ਵਨੀ ਕੁਮਾਰ ਨੇ ਕਿਹਾ ਕਿ ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ। ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ।’
ਦੱਸ ਦਈਏ ਕਿ ਖਬਰ ਸੀ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਆ ਰਹੀ ਹੈ ਕਿ ਸੁਨੀਲ ਜਾਖੜ ਨੂੰ ਪਾਰਟੀ ਪ੍ਰਧਾਨ ਬਣਾਇਆ ਜਾ ਸਕਦਾ ਹੈ ਪਰ ਹੁਣ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਨੇ ਇਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: