ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 72 ਸਾਲਾਂ ਦਾ ਰਿਕਾਰਡ ਤੋੜਦਿਆਂ ਅੱਜ ਤੱਕ ਦਾ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਸੂਬੇ ਦੇ ਖਿਡਾਰੀਆਂ ਨੇ 8 ਸੋਨ, 6 ਚਾਂਦੀ ਅਤੇ 5 ਕਾਂਸੀ ਦੇ ਤਗਮਿਆਂ ਸਮੇਤ ਕੁੱਲ 19 ਤਗਮੇ ਜਿੱਤੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ।

Punjab broke 72 years record
ਖੇਡ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਵੱਡੇ ਮੰਚ ‘ਤੇ ਸਾਡੇ ਖਿਡਾਰੀਆਂ ਨੇ ਆਪਣੀ ਮਿਹਨਤ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਵਾਰ ਪੰਜਾਬ ਸਰਕਾਰ ਨੇ ਏਸ਼ਿਆਈ ਖੇਡਾਂ ਵਿੱਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਸਨ।
ਏਸ਼ਿਆਈ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ 1951 ਵਿੱਚ ਨਵੀਂ ਦਿੱਲੀ ਵਿੱਚ 7-7 ਅਤੇ 1962 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸਭ ਤੋਂ ਵੱਧ ਸੋਨ ਤਗਮੇ ਜਿੱਤੇ ਸਨ। ਇਸ ਵਾਰ ਇਹ ਰਿਕਾਰਡ ਤੋੜਦੇ ਹੋਏ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਗਮੇ ਜਿੱਤੇ ਹਨ। ਇਸ ਵਾਰ ਪੰਜਾਬ ਦੇ ਖਿਡਾਰੀਆਂ ਨੇ ਕੁੱਲ ਰਿਕਾਰਡ 19 ਤਗਮੇ ਜਿੱਤੇ ਹਨ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ, ਤਸਕਰ ਦੀ 22 ਲੱਖ ਦੀ ਨਜਾਇਜ਼ ਜਾਇਦਾਦ ਫਰੀਜ਼
ਸਿਫਤ ਕੌਰ ਸਮਰਾ ਨੇ ਨਿਸ਼ਾਨੇਬਾਜ਼ੀ ਵਿੱਚ ਇੱਕ ਸੋਨ ਅਤੇ ਇੱਕ ਚਾਂਦੀ ਦਾ ਤਗਮਾ ਜਿੱਤਿਆ। ਗੋਲਡ ਮੈਡਲ ਜਿੱਤਣ ਵਾਲਿਆਂ ਵਿੱਚ ਮਹਿਲਾ ਕ੍ਰਿਕਟ ਵਿੱਚ ਹਰਮਨਪ੍ਰੀਤ ਕੌਰ (ਕਪਤਾਨ), ਕਨਿਕਾ ਆਹੂਜਾ ਅਤੇ ਅਮਨਜੋਤ ਕੌਰ, ਸ਼ਾਟਪੁੱਟ ਵਿੱਚ ਤਜਿੰਦਰ ਪਾਲ ਸਿੰਘ ਤੂਰ, ਨਿਸ਼ਾਨੇਬਾਜ਼ੀ ਵਿੱਚ ਅਰਜੁਨ ਸਿੰਘ ਚੀਮਾ ਅਤੇ ਜ਼ੋਰਾਵਰ ਸਿੰਘ ਸੰਧੂ, ਤੀਰਅੰਦਾਜ਼ੀ ਵਿੱਚ ਪ੍ਰਨੀਤ ਕੌਰ, ਹਰਮਨਪ੍ਰੀਤ ਸਿੰਘ, ਹਰਦਿਕ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਕ੍ਰਿਸ਼ਨ ਬਹਾਦਰ ਪਾਠਕ ਅਤੇ ਸੁਖਜੀਤ ਸਿੰਘ ਨੇ ਪੁਰਸ਼ ਹਾਕੀ ਵਿੱਚ ਸੋਨ ਤਗਮੇ ਅਤੇ ਅਰਸ਼ਦੀਪ ਸਿੰਘ ਅਤੇ ਪ੍ਰਭਸਿਮਰਨ ਸਿੰਘ ਨੇ ਪੁਰਸ਼ਾਂ ਦੀ ਕ੍ਰਿਕਟ ਵਿੱਚ ਸੋਨ ਤਗਮੇ ਜਿੱਤੇ।
ਚਾਂਦੀ ਦੇ ਤਗਮੇ ਜਿੱਤਣ ਵਾਲਿਆਂ ਵਿੱਚ ਹਰਮਿਲਨ ਬੈਂਸ ਨੇ 800 ਮੀਟਰ ਅਤੇ 1500 ਮੀਟਰ ਵਿੱਚ ਦੋ ਚਾਂਦੀ ਦੇ ਤਗਮੇ ਅਤੇ ਜਸਵਿੰਦਰ ਸਿੰਘ ਨੇ ਰੋਇੰਗ ਵਿੱਚ ਇੱਕ ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਜਿੱਤਿਆ। ਧਰੁਵ ਕਪਿਲਾ ਨੇ ਬੈਡਮਿੰਟਨ ਟੀਮ ਵਿੱਚ ਚਾਂਦੀ ਦਾ ਤਗਮਾ ਅਤੇ ਰਾਜੇਸ਼ਵਰੀ ਕੁਮਾਰੀ ਨੇ ਟਰੈਪ ਸ਼ੂਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਕਾਂਸੀ ਦੇ ਤਗਮੇ ਜਿੱਤਣ ਵਾਲਿਆਂ ਵਿੱਚ ਵਿਜੇਵੀਰ ਸਿੱਧੂ ਨੇ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗਮਾ, ਸਤਨਾਮ ਸਿੰਘ, ਸੁਖਮੀਤ ਸਿੰਘ ਅਤੇ ਚਰਨਜੀਤ ਸਿੰਘ ਨੇ ਰੋਇੰਗ ਵਿੱਚ ਕਾਂਸੀ ਦਾ ਤਗਮਾ, ਮੰਜੂ ਰਾਣੀ ਨੇ ਪੈਦਲ ਦੌੜ ਵਿੱਚ ਅਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ।
ਵੀਡੀਓ ਲਈ ਕਲਿੱਕ ਕਰੋ -: