ਪੰਜਾਬ ਵਿਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਚੁੱਕੀ ਹੈ। ਇਸੇ ਤਹਿਤ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਵਿਚ ਹੋਈ ਮੀਟਿੰਗ ਤੋਂ ਬਾਅਦ ਵੱਡਾ ਐਲਾਨ ਪੰਜਾਬ ਬਸਪਾ ਪ੍ਰਧਾਨ ਰਣਧੀਰ ਸਿੰਘ ਬੈਨੀਵਾਲ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਟੁੱਟ ਚੁੱਕਿਆ ਹੈ।
ਪੰਜਾਬ ਬਸਪਾ ਪ੍ਰਧਾਨ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਪੰਜਾਬ ਵਿਚ ਬਸਪਾ ਇਕੱਲੇ ਚੋਣਾਂ ਲੜੇਗੀ। ਕੋਈ ਵੀ ਸੀਟ ਸ਼ੇਅਰਿੰਗ ਨਹੀਂ ਹੋਵੇਗੀ ਤੇ ਦੋਵੇਂ ਪਾਰਟੀਆਂ ਆਪਣੇ ਦਮ ‘ਤੇ ਚੋਣਾਂ ਲੜਨਗੀਆਂ। ਹਾਲਾਂਕਿ ਲੋਕ ਸਭਾ ਚੋਣਾਂ ਆਉਣ ਵਾਲੀਆਂ ਹਨ ਪਰ ਇਸ ਤੋਂ ਪਹਿਲਾਂ ਹੀ ਇਹ ਵੱਡਾ ਐਲਾਨ ਪੰਜਾਬ ਬਸਪਾ ਪ੍ਰਧਾਨ ਵੱਲੋਂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























