ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸੱਤਾ ਵਿਚ ਆਉਣ ਤੋਂ ਬਾਅਦ ਲਗਾਤਾਰ ਲੋਕ ਹਿੱਤ ਫੈਸਲੇ ਲੈ ਰਹੀ ਹੈ। CM ਮਾਨ ਵੱਲੋਂ ਪੰਜਾਬੀਆਂ ਲਈ ਵੱਡੇ-ਵੱਡੇ ਐਲਾਨ ਕੀਤੇ ਜਾਂਦੇ ਰਹੇ ਹਨ।
ਅਜਿਹੇ ਹੀ ਕੁਝ ਅਹਿਮ ਐਲਾਨ ਅੱਜ ਕੈਬਨਿਟ ਦੀ ਹੋਈ ਬੈਠਕ ਵਿਚ ਲਏ ਗਏ। ਮੁੱਖ ਮੰਤਰੀ ਮਾਨ ਨੇ ਕੈਬਨਿਟ ਵੱਲੋਂ ਲਏ ਗਏ ਅਹਿਮ ਐਲਾਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਕਿਹਾ -‘ਅੱਜ ਕੈਬਨਿਟ ਮੀਟਿੰਗ ਵਿਚ ਕਈ ਫੈਸਲੇ ਲਏ ਗਏ…. ਜਿਨ੍ਹਾਂ ‘ਚ ਅਹਿਮ ਫੈਸਲੇ ਨੇ
ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਮਿਲੀ ਹੈ।
ਦੂਜੇ ਅਹਿਮ ਫੈਸਲੇ ਵਿਚ ਨੌਕਰੀਆਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨਿਯਮਾਂ ਵਿਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮਾਨ ਨੇ ਇਸ ਨੂੰ ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫਾ ਕਰਾਰ ਦਿੱਤਾ। CM ਮਾਨ ਨੇ ਕਿਹਾ ਕਿ ਇਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ ਜਿਨ੍ਹਾਂ ਨੇ ਕੰਮ ਕੀਤਾ ਅਤੇ ਜੋ ਰਿਟਾਇਰ ਹੋ ਗਏ। ਸਾਲ 2004 ਵਿਚ ਨਿਊ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਸੀ ਪਰ ਹੁਣ ਪੰਜਾਬ ਨੂੰ ਦੁਬਾਰਾ ਓਲਡ ਪੈਨਸ਼ਨ ਸਕੀਮ ਦੇ ਅੰਡਰ ਲਿਆ ਰਹੇ ਹਨ।
ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਵਿਚ ਫਾਇਦਾ ਦੇਣ ਲਈ ਗਰੁੱਪ-ਸੀ ਤੇ ਗਰੁੱਪ-ਡੀ ਦੇ ਅਹੁਦਿਆਂ ਲਈ ਪੰਜਾਬੀ ਵਿਸ਼ੇ ਵਿਚ ਪਾਸ ਹੋਣਾ ਜ਼ਰੂਰੀ ਹੈ। ਪੰਜਾਬੀ ਭਾਸ਼ਾ ਨੂੰ ਬੜ੍ਹਾਵਾ ਦੇਣ ਦੀ ਦਿਸ਼ਾ ਵਿਚ ਨੌਕਰੀਆਂ ਲਈ ਪੰਜਾਬ ਦੀ ਪ੍ਰੀਖਿਆ ਵਿਚ 50 ਫੀਸਦੀ ਅੰਕ ਲੈਣਾ ਜ਼ਰੂਰੀ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਜੋ ਕਹਿਣਾ ਹੈ, ਉਹ ਕਰਨਾ ਹੈ, ਜੋ ਨਹੀਂ ਕਰ ਸਕਦੇ ਉਸ ਨੂੰ ਕਹਿਣਾ ਹੀ ਨਹੀਂ ਹੈ। ਅਸੀਂ ਇਹ ਗੱਲ ਕਹੀ ਸੀ, ਇਸ ਨੂੰ ਲਾਗੂ ਕਰ ਦਿੱਤਾ ਹੈ।