ਚੰਡੀਗੜ੍ਹ : ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦੀਆਂ ਦਰਾਂ ਨੂੰ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਦੇਸ਼ ਦੀ ਸੁਰੱਖਿਆ ਵਿਚ ਪੰਜਾਬ ਦਾ ਅਹਿਮ ਯੋਗਦਾਨ ਹੈ ਅਤੇ ਰਾਸ਼ਟਰੀ ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਰੱਖਿਆ ਕਰਮਚਾਰੀਆਂ ਦਾ ਵਡਮੁੱਲਾ ਯੋਗਦਾਨ ਸ਼ਲਾਘਾਯੋਗ ਰਿਹਾ ਹੈ।
ਪੰਜਾਬ ਦੇ ਜਵਾਨਾਂ ਨੇ ਵੱਖ-ਵੱਖ ਲੜਾਈਆਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਦੇਸ਼ ਦੀ ਰੱਖਿਆ ਲਈ ਵੱਖ-ਵੱਖ ਅਪਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਸੈਨਿਕਾਂ ਦੇ ਨੇਕਸਟ ਆਫ ਕਿਨ (ਐਨਓਕੇ) ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਗ਼ੌਰਤਲਬ ਹੈ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਬੇਮਿਸਾਲ ਬਹਾਦਰੀ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਐਕਸ-ਗ੍ਰੇਸ਼ੀਆ ਗਰਾਂਟ ਦੀ ਦਰ ਵਿੱਚ ਵਾਧਾ ਕਰਨ ਦਾ ਪਹਿਲਾਂ ਹੀ ਐਲਾਨ ਕੀਤਾ ਸੀ।