Punjab Cabinet expresses : ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਅਚਨਚੇਤ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਮ੍ਰਿਤਕ ਦੇ ਹਸਪਤਾਲ ਦੇ 10 ਲੱਖ ਰੁਪਏ ਦੇ ਬਕਾਏ ਅਦਾ ਕਰੇਗੀ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਮ੍ਰਿਤਕ ਦੇ ਪਰਿਵਾਰ ਕੋਲ ਦੇਣ ਲਈ ਪੈਸੇ ਨਹੀਂ ਹਨ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਨਿੱਜੀ ਹਸਪਤਾਲ ਬਕਾਏ ਦੀ ਅਦਾਇਗੀ ਨਾ ਕਰਨ ਕਾਰਨ ਸਰਦੂਲ ਦੀ ਲਾਸ਼ ਉਸ ਦੇ ਪਰਿਵਾਰ ਨੂੰ ਦੇਣ ਵਿੱਚ ਕੋਈ ਪਰੇਸ਼ਾਨੀ ਪੈਦਾ ਨਾ ਕਰੇ।
ਇੱਕ ਸ਼ੋਕ ਮਤੇ ‘ਚ ਮੰਤਰੀ ਮੰਡਲ ਨੇ ਕਿਹਾ ਕਿ ਸਰਦੂਲ ਸਿਕੰਦਰ ਦੇ ਦੇਹਾਂਤ ਨਾਲ ਕੌਮ ਆਪਣੇ ਇੱਕ ਉੱਘੇ ਪੰਜਾਬੀ ਗਾਇਕਾ ਨੂੰ ਗੁਆ ਬੈਠੀ ਅਤੇ ਇਸ ਘਾਟੇ ਨੂੰ ਕਿਸੇ ਵੀ ਤਰ੍ਹਾਂ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਟਵਿੱਟਰ ‘ਤੇ ਸਰਦੂਲ ਦੇ ਦੇਹਾਂਤ ‘ਤੇ ਸੋਗ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਕਿ ਸਰਦੂਲ ਦੀ ਮੌਤ ਨਾਲ ਹੀ ਪੰਜਾਬੀ ਸੰਗੀਤ ਦੀ ਦੁਨੀਆਂ ਗਰੀਬ ਹੋ ਗਈ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ।