ਚੰਡੀਗੜ੍ਹ : ਰੱਖਿਆ ਸੇਵਾਵਾਂ ਦੇ ਜਵਾਨਾਂ ਦੀਆਂ ਬਹਾਦਰੀ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਮਿਸਾਲੀ ਸੇਵਾਵਾਂ ਬਦਲੇ ਐਵਾਰਡ ਜਿੱਤਣ ਵਾਲਿਾਂ ਲਈ ਜ਼ਮੀਨ ਬਦਲੇ ਨਕਦ ਰਾਸ਼ੀ ਤੇ ਕੈਸ਼ ਐਵਾਰਡ ਵਿੱਚ 40 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਇਨ੍ਹਾਂ ਪੁਰਸਕਾਰ ਜੇਤੂਆਂ ਨੂੰ ਵਧੇਰੇ ਸੰਤੁਸ਼ਟੀ ਮਿਲੇਗੀ ਅਤੇ ਭਵਿੱਖ ਵਿੱਚ ਰਾਸ਼ਟਰ ਪ੍ਰਤੀ ਨਿਰਸਵਾਰਥ ਸੇਵਾ ਲਈ ਹੋਰ ਵੀ ਪ੍ਰੇਰਿਤ ਹੋਣਗੇ।
ਸਰਬੋਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਜ਼ਮੀਨ ਦੇ ਬਦਲੇ ਨਕਦ ਰਾਸ਼ੀ ਨੂੰ 2 ਲੱਖ ਰੁਪਏ ਤੋਂ ਵਧਾ ਕੇ 2.80 ਲੱਖ ਰੁਪਏ, ਉੱਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ 1 ਲੱਖ ਰੁਪਏ ਤੋਂ ਵਧਾ ਕੇ 1.40 ਲੱਖ ਰੁਪਏ ਕਰ ਦਿੱਤਾ ਗਿਆ ਹੈ। ਯੁੱਧ ਸੇਵਾ ਮੈਡਲ ਜੇਤੂਆਂ ਨੂੰ 50,000/- ਤੋਂ 70,000/- ਰੁਪਏ, ਸੈਨਾ/ਨੌ ਸੈਨਾ/ਵਾਯੂ ਸੈਨਾ ਮੈਡਲ (ਡੀ) ਜੇਤੂਆਂ ਨੂੰ 30,000/- ਤੋਂ 42,000/- ਰੁਪਏ, ਮੈਨਸ਼ਨ-ਇਨ-ਡਿਸਪੈਚ (ਡੀ) ਜੇਤੂਆਂ ਨੂੰ 15,000/- ਰੁਪਏ ਤੋਂ 21,000/- ਰੁਪਏ ਤੱਕ, ਪਰਮ ਵਿਸ਼ਿਸ਼ਟ ਸੇਵਾ ਮੈਡਲ ਜੇਤੂਆਂ ਨੂੰ 2 ਲੱਖ ਰੁਪਏ ਤੋਂ ਰੁ. 2.80 ਲੱਖ, ਅਤਿ ਵਿਸ਼ਿਸ਼ਟ ਸੇਵਾ ਮੈਡਲ ਜੇਤੂਆਂ ਨੂੰ 75,000/- ਤੋਂ 1.05 ਲੱਖ ਰੁਪਏ ਅਤੇ ਵਿਸ਼ਿਸ਼ਟ ਸੇਵਾ ਮੈਡਲ ਜੇਤੂਆਂ ਨੂੰ 30,000/- ਰੁਪਏ ਤੋਂ 42,000/- ਰੁਪਏ ਤੱਕ ਦੀ ਰਕਮ ਦਿੱਤੀ ਜਾਵੇਗੀ।
ਇਸੇ ਤਰ੍ਹਾਂ, ਸਰਵੋਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਨਕਦ ਇਨਾਮ ਰਾਸ਼ੀ ਨੂੰ ਵੀ 25,000/- ਰੁਪਏ ਤੋਂ ਵਧਾ ਕੇ 35,000/- ਰੁਪਏ, ਉੱਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ 15,000/- ਤੋਂ ਵਧਾ ਕੇ 21,000/- ਰੁਪਏ, ਯੁੱਧ ਸੇਵਾ ਮੈਡਲ ਜੇਤੂਆਂ ਲਈ 10,000/- ਤੋਂ 14,000/- ਰੁਪਏ, ਸੈਨਾ/ਨੌ ਸੈਨਾ/ਵਾਯੂ ਸੈਨਾ ਮੈਡਲ (ਡੀ) ਜੇਤੂਆਂ ਨੂੰ 8,000/- ਤੋਂ 11,200/- ਰੁਪਏ, ਮੈਨਸ਼ਨ-ਇਨ-ਡਿਸਪੈਚ (ਡੀ) ਜੇਤੂਆਂ ਨੂੰ 7,000/- ਰੁਪਏ ਤੋਂ 9,800/- ਰੁਪਏ ਤੱਕ, ਪਰਮ ਵਿਸ਼ਿਸ਼ਟ ਸੇਵਾ ਮੈਡਲ ਜੇਤੂਆਂ ਨੂੰ 20,000/- ਤੋਂ 28,000/- ਰੁਪਏ, ਅਤਿ ਵਿਸ਼ਿਸ਼ਟ ਸੇਵਾ ਮੈਡਲ ਜੇਤੂਆਂ ਨੂੰ 10,000/- ਰੁਪਏ ਤੋਂ 14,000/- ਰੁਪਏ ਅਤੇ ਵਿਸ਼ਿਸ਼ਟ ਸੇਵਾ ਮੈਡਲ ਜੇਤੂਆਂ ਨੂੰ 5,000/- ਤੋਂ 7,000/- ਰੁਪਏ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: