ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਦੀ ਸ਼ੁਰੂਆਤ ’ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਾਦਸੇ ਵਿਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ।
ਮੰਤਰੀ ਮੰਡਲ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਸ ਘਿਨਾਉਣੀ ਕਾਰਵਾਈ ਪਿੱਛੇ ਅਸਲ ਦੋਸ਼ੀਆਂ ਦੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ । ਮੰਤਰੀ ਮੰਡਲ ਨੇ ਕਿਹਾ ਕਿ ਬੇਕਸੂਰ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਇਨਸਾਫ ਦਿੱਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਦੀ ਇਸ ਮੰਦਭਾਗੀ ਘਟਨਾ ਵਿਚ ਜਾਨ ਚਲੀ ਗਈ।
ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਤਰੀ ਮੰਡਲ ਸਣੇ ਕਿਸਾਨਾਂ ਦੇ ਮਹੱਤਵਪੂਰਨ ਮੁੱਦਿਆਂ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਗੇ ਭੇਜਣ ਦੀ ਅਪੀਲ ਕੀਤੀ।
ਚੰਨੀ ਨੇ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਨਿਆਂ ਯਕੀਨੀ ਬਣਾਉਣ ਲਈ ਯੂਪੀ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ ਤੇ ਨਾਲ ਹੀ ਕਿਹਾ ਇੰਨ੍ਹਾਂ 3 ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਮੰਤਰੀ ਮੰਡਲ ਵੱਲੋਂ ਪ੍ਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਲਈ ਅਰਦਾਸ ਕੀਤੀ ਗਈ ਤੇ ਨਾਲ ਹੀ ਮੀਟਿੰਗ ਬਿਨਾਂ ਕਿਸੇ ਕੰਮਕਾਜ ਤੋਂ ਖਤਮ ਹੋ ਗਈ।
ਇਹ ਵੀ ਪੜ੍ਹੋ : ਗਵਰਨਰ ਨੂੰ ਮਿਲੇ CM ਚੰਨੀ, ਲਖੀਮਪੁਰ ਘਟਨਾ ‘ਤੇ ਕਿਸਾਨਾਂ ਲਈ ਕੀਤੀ ਖਾਸ ਅਪੀਲ