ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਲਈ ਸੁੰਗੜੇ ਹੋਏ ਅਨਾਜ ਦੇ ਮਾਪਦੰਡਾਂ ਨੂੰ ਮੁੜ ਵਿਚਾਰਨ ਦੀ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਨਿਯਮਾਂ ਵਿੱਚ ਢਿੱਲ ਦੇਣ ਲਈ ਹੁਕਮ ਜਾਰੀ ਕਰਨ ਦੀ ਅਪੀਲ ਕਰਨ ਦਾ ਵੀ ਫੈਸਲਾ ਕੀਤਾ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਨੇ ਮੰਤਰੀ ਮੰਡਲ ਨੂੰ ਚੱਲ ਰਹੀ ਖਰੀਦ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਦੱਸਿਆ ਗਿਆ ਕਿ ਮੰਡੀਆਂ ਵਿੱਚ 14.9 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 12 ਲੱਖ ਮੀਟਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਆਈ 5 ਲੱਖ ਮੀਟਰਕ ਟਨ ਕਣਕ ਵਿੱਚੋਂ 2 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਵਾਲੇ ਦਿਨ ਹੀ ਖਰੀਦ ਕੀਤੀ ਗਈ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੁੰਗੜੇ ਅਨਾਜ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੇਂਦਰੀ ਟੀਮਾਂ ਦੇ ਛੇਤੀ ਗਠਨ ਦਾ ਸੁਆਗਤ ਕਰਦੇ ਹੋਏ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੁੰਗੜੇ ਅਨਾਜਾਂ ਦੇ ਨਿਯਮਾਂ ਵਿੱਚ ਬਿਨਾਂ ਕਿਸੇ ਮੁੱਲ ਦੀ ਕਟੌਤੀ ਦੇ ਢਿੱਲ ਦੇਣ, ਕਿਉਂਕਿ ਕਿਸਾਨ ਪਹਿਲਾਂ ਹੀ ਘੱਟ ਪੈਦਾਵਾਰ ਦੇ ਕਾਰਨ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਰਸਮੀ ਬੇਨਤੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ‘ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਇਨ੍ਹਾਂ ਮੰਡੀਆਂ ‘ਚ ਆ ਰਹੇ ਅਨਾਜ ‘ਚ 6 ਫੀਸਦੀ ਦੀ ਹੱਦ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਇਸ ਤੋਂ ਬਾਅਦ, ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਕੱਲ੍ਹ ਸੂਬੇ ਵਿੱਚ ਸਮੱਸਿਆ ਮੁਲਾਂਕਣ ਕਰਨ ਲਈ ਪੰਜ ਟੀਮਾਂ ਦਾ ਗਠਨ ਕੀਤਾ ਸੀ। ਟੀਮਾਂ ਰਸਤੇ ਵਿੱਚ ਹਨ ਅਤੇ ਜਲਦੀ ਹੀ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਹੱਦ ਦਾ ਮੁਲਾਂਕਣ ਕਰਨ ਲਈ ਰਾਜ ਵਿੱਚ ਪਹੁੰਚਣਗੀਆਂ। ਇਹ ਡਾਟਾ ਫਿਰ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗਾ।
ਇਹ ਵੀ ਪੜ੍ਹੋ : ਭਾਰਤ ਦੇ ਚੀਫ ਜਸਟਿਸ ਐਨ.ਵੀ ਰੰਮਨਾ ਦੋ ਦਿਨਾਂ ਦੌਰੇ ‘ਤੇ ਪਹੁੰਚੇ ਅੰਮ੍ਰਿਤਸਰ, CM ਮਾਨ ਨੇ ਕੀਤਾ ਸਵਾਗਤ
ਬੁਲਾਰੇ ਨੇ ਅੱਗੇ ਕਿਹਾ ਕਿ ਮੰਤਰੀ ਮੰਡਲ ਨੇ ਕਿਸਾਨ ਭਲਾਈ ‘ਤੇ ਪੂਰਾ ਜ਼ੋਰ ਦਿੱਤਾ ਹੈ ਅਤੇ ਵਿਭਾਗ ਨੂੰ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਭਾਗ ਨੂੰ ਕਣਕ ਦੀ ਖਰੀਦ ਲਈ ਖਰੀਦ ਏਜੰਸੀਆਂ ਵੱਲੋਂ ਤਾਇਨਾਤ ਸਟਾਫ਼ ਦੇ ਕਿਸੇ ਵੀ ਅਸਲ ਮੁੱਦੇ ਨੂੰ ਹੱਲ ਕਰਨ ਲਈ ਕਿਹਾ ਗਿਆ ਹੈ।