Punjab Chief Minister : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਣਤੰਤਰ ਦਿਵਸ (26 ਜਨਵਰੀ) 2021 ਨੂੰ ਪੋਲੋ ਗਰਾਊਂਡ, ਪਟਿਆਲਾ ਵਿਖੇ ਸਵੇਰੇ 10:00 ਵਜੇ ਰਾਸ਼ਟਰੀ ਝੰਡਾ ਲਹਿਰਾਉਣਗੇ। ਕੱਲ੍ਹ ਦਾ ਗਣਤੰਤਰ ਦਿਵਸ ਇਤਿਹਾਸਕ ਦਿਨ ਹੋਵੇਗਾ ਕਿਉਂਕਿ ਦਿੱਲੀ ਵਿਖੇ ਕਿਸਾਨਾਂ ਵੱਲੋਂ ਇਸ ਮੌਕੇ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ ਤੇ ਸਾਰਿਆਂ ਦੀਆਂ ਨਜ਼ਰਾਂ ਉਨ੍ਹਾਂ ਵੱਲੋਂ ਕੱਢੀ ਜਾਣ ਵਾਲੀ ਪਰੇਡ ‘ਤੇ ਹਨ।
ਕੱਲ੍ਹ ਗਣਤੰਤਰ ਦਿਵਸ ਮੌਕੇ ਮੋਹਾਲੀ ਦੇ ਸਰਕਾਰੀ ਕਾਲਜ ਫੇਜ਼ -6 ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਇਸ ਕਾਨਫਰੰਸ ਵਿੱਚ ਤਿਰੰਗਾ ਲਹਿਰਾਉਣਗੇ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡੀਸੀ ਗਿਰੀਸ਼ ਦਿਆਲਨ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਲੈ ਕੇ ਪੂਰੀ ਚੌਕਸੀ ਕੀਤੀ ਜਾ ਰਹੀ ਹੈ। ਗਣਤੰਤਰ ਦਿਵਸ ਮੌਕੇ ਕਿਸੇ ਤਰ੍ਹਾਂ ਦੀ ਵੀ ਕੋਈ ਅਣਸੁਖਾਵੀਂ ਘਟਨਾ ਨਾ ਹੋਵੇ, ਇਸ ਲਈ ਕਿਸਾਨ ਜੱਥੇਬੰਦੀਆਂ ਵੀ ਸਮਝ ਰਹੀਆਂ ਹਨ।