ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਅਨੁਰਾਗ ਵਰਮਾ ਐਤਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਸਕੱਤਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਮਰਹੂਮ ਕਿਸ਼ਨ ਸਿੰਘ ਦੇ ਮਕਬਰੇ ’ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਵਰਮਾ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਆਜ਼ਾਦੀ ਸੰਗਰਾਮ ਦੀ ਮਹਾਨ ਗਾਥਾ ਲਿਖਣ ਵਾਲੇ ਸ਼ਹੀਦਾਂ ਦੀ ਪਵਿੱਤਰ ਧਰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ।
ਵਰਮਾ ਨੇ ਹਰ ਕੰਮ ਭਗਤ ਸਿੰਘ ਦੇ ਆਦਰਸ਼ਾਂ ਅਨੁਸਾਰ ਸ਼ੁਰੂ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਾਵੇਂ ਮਹਾਨ ਸ਼ਹੀਦ ਦੇ ਬਹੁਤੇ ਸੁਪਨੇ ਪੂਰੇ ਹੋ ਚੁੱਕੇ ਹਨ ਪਰ ਅਜੇ ਵੀ ਬਹੁਤ ਸਾਰੇ ਸੁਪਨੇ ਬਾਕੀ ਹਨ, ਜੋ ਜਲਦੀ ਹੀ ਸਾਕਾਰ ਹੋਣਗੇ।
ਮੁੱਖ ਸਕੱਤਰ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਭਗਤ ਸਿੰਘ ਦੀ ਹਮੇਸ਼ਾ ਰਿਣੀ ਰਹੇਗੀ, ਜਿਨ੍ਹਾਂ ਨੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਸਿਰਫ਼ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਤ ਸਿੰਘ ਦੀ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਪੁਲਿਸ ਦਾ ਸਰਚ ਆਪ੍ਰੇਸ਼ਨ, ਕਈ ਸ਼ੱਕੀ ਲੋਕਾਂ ਨੂੰ ਕੀਤਾ ਰਾਊਂਡਅੱਪ
ਮੁੱਖ ਸਕੱਤਰ ਨੇ ਕਿਹਾ ਕਿ ਭਾਵੇਂ ਸੂਬਾ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਦ੍ਰਿੜ ਇਰਾਦੇ ਨਾਲ ਕੰਮ ਕਰ ਰਹੀ ਹੈ। ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ। ਇਸ ਤੋਂ ਪਹਿਲਾਂ
ਵੀਡੀਓ ਲਈ ਕਲਿੱਕ ਕਰੋ -: