ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ (ਮਾਨਤਾ ਪ੍ਰਾਪਤ) ਦੀ ਇਕ ਅਹਿਮ ਮੀਟਿੰਗ ਅੱਜ ਕੀਤੀ ਗਈ। ਮੀਟਿੰਗ ਦਾ ਮੁੱਖ ਕਾਰਨ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਅਸਤੀਫੇ ਕਾਰਨ ਪੈਦਾ ਹੋਏ ਹਾਲਾਤਾਂ ਮੁਤਾਬਕ ਅਹਿਮ ਫੈਸਲੇ ਲੈਣਾ ਸੀ।
ਐਸੋਸੀਏਸ਼ਨ ਵਲੋਂ ਮੀਟਿੰਗ ਤੋਂ ਪਹਿਲਾਂ ਵੀ ਅਧਿਕਾਰਤ ਤੇ ਅਣਅਧਿਕਾਰਤ ਮੀਟਿੰਗਾਂ ਕਰਕੇ ਪ੍ਰਧਾਨ ਜੀ ਨੂੰ ਅਸਤੀਫਾ ਵਾਪਸ ਲੈਣ ਲਈ ਅਪੀਲਾਂ ਕੀਤੀਆਂ ਗਈਆਂ ਪਰ ਉਨ੍ਹਾਂ ਵੱਲੋਂ ਨਿੱਜੀ ਕਾਰਨਾਂ ਕਰਕੇ ਅਹਿਮ ਜ਼ਿੰਮੇਵਾਰੀ ਨਿਭਾਉਣ ਵਿਚ ਅਸਮਰੱਥਾ ਪ੍ਰਗਟਾਈ ਗਈ। ਅੱਜ ਹੋਈ ਮੀਟਿੰਗ ਵਿਚ ਹਾਜ਼ਰ ਮੈਂਬਰਾਂ ਵੱਲੋਂ ਸੁਖਚੈਨ ਸਿੰਘ ਖਹਿਰਾ ਦਾ ਅਸਤੀਫਾ ਪ੍ਰਵਾਨ ਕਰ ਦਿੱਤਾ ਗਿਆ ਤੇ ਉਨ੍ਹਾਂ ਨੂੰ ਐਸੋਸੀਏਸ਼ਨ ਨਾਲ ਮੁਲਾਜ਼ਮ ਹੱਕਾਂ ਲਈ ਕਾਰਜਸ਼ੀਲ ਰਹਿਣ ਦਾ ਵਾਅਦਾ ਲਿਆ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਮੀਟਿੰਗ ਵਿਚ ਪੰਜਾਬ ਸਿਵਲ ਸਟਾਫ ਐਸੋਸੀਏਸ਼ਨ ਦੇ ਮੈਂਬਰਾਂ ਨੇ ਮਤਾ ਪਾਸ ਕਰਕੇ ਜਸਪ੍ਰੀਤ ਸਿੰਘ ਰੰਧਾਵਾ, ਮੀਤ ਪ੍ਰਧਾਨ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਨੂੰ ਪ੍ਰਧਾਨ ਦੀ ਖਾਲੀ ਪੋਸਟ ਲਈ ਕਾਰਜਕਾਰੀ ਪ੍ਰਧਾਨ, ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੀ ਜ਼ਿੰਮੇਵਾਰੀ ਐਸੋਸੀਏਸ਼ਨ ਦੇ ਰਹਿੰਦੇ ਸਮੇਂ ਲਈ ਸੌਂਪੀ ਗਈ ਹੈ।