Punjab CM is : ਪੰਜਾਬ ‘ਚ ਕੋਰੋਨਾ ਦੀਆਂ ਜੜ੍ਹਾਂ ਫਿਰ ਤੋਂ ਮਜ਼ਬੂਤ ਹੁੰਦੀਆਂ ਜਾ ਰਹੀਆਂ ਹਨ। ਰੋਜ਼ਾਨਾ ਵੱਡੀ ਗਿਣਤੀ ‘ਚ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ Covid-19 ਸਥਿਤੀ ਦੀ ਸਮੀਖਿਆ ਕਰ ਰਹੇ ਹਨ ਅਤੇ ਮੈਡੀਕਲ ਮਾਹਿਰਾਂ ਅਤੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਵਿਚਾਰ ਵਟਾਂਦਰੇ ਤੋਂ ਬਾਅਦ ਰਾਜ ਵਿੱਚ ਨਵੇਂ ਸਿਰਿਓਂ ਰੋਕ ਲਗਾਉਣ ਦੇ ਹੁਕਮ ਦਿੱਤੇ ਜਾਣਗੇ। ਇਹ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਾਰ ਵੱਲੋਂ ਟਵੀਟ ਕਰਕੇ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਕਰਫਿਊ ਦਾ ਸਮਾਂ ਵਧਾ ਕੇ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ।
ਪੰਜਾਬ ਵਿੱਚ ਵੀਰਵਾਰ ਨੂੰ 32 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ, ਜਦੋਂਕਿ ਪਿਛਲੇ 24 ਘੰਟਿਆਂ ਵਿੱਚ 2387 ਨਵੇਂ ਕੇਸ ਸਾਹਮਣੇ ਆਏ। ਰਾਜ ਵਿੱਚ ਮਹਾਂਮਾਰੀ ਨਾਲ ਕੁੱਲ ਮੌਤਾਂ ਦੀ ਗਿਣਤੀ 6204 ਹੋ ਗਈ ਹੈ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਸਮੇਂ ਰਾਜ ਵਿੱਚ ਕੋਰੋਨਾ ਦੇ 14366 ਮਰੀਜ਼ ਇਲਾਜ ਅਧੀਨ ਹਨ। ਇਨ੍ਹਾਂ ਵਿੱਚੋਂ 274 ਮਰੀਜ਼ ਆਕਸੀਜਨ ਤੇ 21 ਵੈਂਟੀਲੇਟਰਾਂ ‘ਤੇ ਹਨ। ਪਿਛਲੇ 24 ਘੰਟਿਆਂ ਵਿੱਚ ਮਰਨ ਵਾਲੇ 32 ਵਿਅਕਤੀਆਂ ਵਿੱਚੋਂ, ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅੱਠ, ਜਲੰਧਰ ਵਿੱਚ ਛੇ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਚਾਰ, ਗੁਰਦਾਸਪੁਰ, ਰੋਪੜ ਅਤੇ ਨਵਾਂ ਸ਼ਹਿਰ ਵਿੱਚ ਦੋ ਅਤੇ ਬਰਨਾਲਾ, ਕਪੂਰਥਲਾ, ਪਟਿਆਲਾ ਅਤੇ ਸੰਗਰੂਰ ਵਿੱਚ ਇੱਕ-ਇੱਕ ਮਰੀਜ਼ ਸ਼ਾਮਲ ਹੈ।