ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਜਾਣਗੇ। ਇੱਥੇ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। CM ਮਾਨ ਉਨ੍ਹਾਂ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਕਈ ਮੁੱਦਿਆਂ ‘ਤੇ ਚਰਚਾ ਕਰਨਗੇ। ਕੇਂਦਰ ਵੱਲੋਂ ਪੰਜਾਬ ਨੂੰ ਰੋਕੇ ਗਏ ਫੰਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਵੱਡਾ ਹਾਦਸਾ, ਵਿਆਹ ਤੋਂ ਪਰਤਦਿਆਂ ਨਦੀ ‘ਚ ਡੁੱਬੀ ਲੋਕਾਂ ਨਾਲ ਭਰੀ ਕਿਸ਼ਤੀ, 100 ਜਾਨਾਂ ਖ਼ਤਮ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ CM ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਅਤੇ ਹੋਰਨਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਪੰਜਾਬ ਸਰਕਾਰ ਨੂੰ ਅਜੇ ਤੱਕ RDF ਅਤੇ NHM ਤੋਂ ਰੋਕੇ ਗਏ ਫੰਡਾਂ ਦਾ ਜਵਾਬ ਨਹੀਂ ਮਿਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: