ਪੰਜਾਬ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। 2022 ਚੋਣਾਂ ਦੀ ਤਿਆਰੀ ਵਿਚ ਹਰੇਕ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ। ਪੰਜਾਬ ਕਾਂਗਰਸ ਵੱਲੋਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਕੈਂਪੇਨ ਕਮੇਟੀ ਦਾ ਚੇਅਰਪਰਸਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਦੇ ਕਾਦੀਆਂ ਤੋਂ ਚੋਣ ਲੜਨ ਦੀ ਸੰਭਾਵਨਾ ਵੱਧ ਗਈ ਹੈ। ਇਸ ਤੋਂ ਇਲਾਵਾ ਅਜੇ ਮਾਕਨ ਨੂੰ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਬੀਤੇ ਦਿਨੀਂ ਸੁਨੀਲ ਜਾਖੜ ਪਾਰਟੀ ਪ੍ਰਤੀ ਆਪਣੀ ਨਾਰਾਜ਼ਗੀ ਦਿਖਾ ਰਹੇ ਸਨ ਪਰ ਹੁਣ ਉਨ੍ਹਾਂ ਨੂੰ ਕਾਂਗਰਸ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ।