ਪੰਜਾਬ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਜੁਟ ਗਈ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 118 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਦੀ ਸੂਚੀ ਜਾਰੀ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਉਹ ਪੂਰੀ ਮਿਹਨਤ ਨਾਲ ਪਾਰਟੀ ਲਈ ਕੰਮ ਕਰਨਗੇ। ਪੰਜਾਬ ਵਿਚ ਕਾਂਗਰਸ ਦੀ ਹਾਲਤ ਕਮਜ਼ੋਰ ਹੋ ਚੁੱਕੀ ਹੈ। ਇਸ ਦੀ ਵਜ੍ਹਾ ਦਿੱਗਜ਼ਾਂ ਦਾ ਸਾਥ ਛੱਡਣਾ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡੀ, ਫਿਰ ਸੁਨੀਲ ਜਾਖੜ ਤੇ 4 ਸਾਬਕਾ ਮੰਤਰੀ ਕਾਂਗਰਸ ਛੱਡ ਗਏ। ਇਸ ਕਾਰਨ ਵਿਧਾਨ ਸਭਾ ਚੋਣਾਂ ਵਿਚ ਵੀ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਪੰਜਾਬ ਵਿਚ ਕਾਂਗਰਸ ਆਪਸੀ ਕਲੇਸ਼ ਕਾਰਨ ਡੁੱਬ ਗਈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਤੇ ਨਵਜੋਤ ਸਿੱਧੂ ਦਾ ਝਗੜਾ ਚੱਲਿਆ। ਕਾਂਗਰਸ ਨੇ ਕੈਪਟਨ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਬਣਾ ਦਿੱਤਾ। ਫਿਰ ਸਿੱਧੂ ਤੇ ਚੰਨੀ ਭਿੜ ਗਏ ਤੇ ਪੰਜਾਬ ਕਾਂਗਰਸ ਧੜੇਬੰਦੀ ਵਿਚ ਵੰਡ ਗਈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਆਪਸੀ ਲੜਾਈ ਦੀ ਵਜ੍ਹਾ ਨਾਲ 2017 ਵਿਚ 77 ਸੀਟਾਂ ਜਿੱਤਣ ਵਾਲੀ ਕਾਂਗਰਸ 2022 ਵਿਚ 18 ਸੀਟਾਂ ‘ਤੇ ਸਿਮਟ ਗਈ। ਕਈ ਦਿੱਗਜ਼ ਕਾਂਗਰਸੀ ਹਾਰ ਗਏ। ਪੰਜਾਬ ਕਾਂਗਰਸ ਪ੍ਰਧਾਨ ਰਹੇ ਸਿੱਧੂ ਵੀ ਅੰਮ੍ਰਿਤਸਰ ਈਸਟ ਤੋਂ ਹਾਰ ਗਏ। ਸੀਐੱਮ ਰਹੇ ਚਰਨਜੀਤ ਸਿੰਘ ਚੰਨੀ ਭਦੌੜ ਤੇ ਚਮਕੌਰ ਸਾਹਿਬ ਮਤਲਬ 2 ਸੀਟਾਂ ਤੋਂ ਹਾਰ ਗਏ।
ਬਲਾਕ ਪ੍ਰਧਾਨਾਂ ਦੀ ਲਿਸਟ :