ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਵਿੱਚ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ। ਇਸੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ।
ਚੋਣ ਜ਼ਾਬਤਾ ਲਾਗੂ ਹੁੰਦੇ ਹੀ ਪੰਜਾਬ ਵਿਚ ਕਾਂਗਰਸ ਦੀਆਂ ਚੋਣ ਤਿਆਰੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਨੇ 14 ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਹੈ। ਮਾਣਯੋਗ ਕਾਂਗਰਸ ਪ੍ਰਧਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਨੀਫੈਸਟੋ ਕਮੇਟੀ ਅਤੇ ਚੋਣ ਪ੍ਰਚਾਰ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ ਨੇ ਪੱਤਰ ਜਾਰੀ ਕੀਤਾ ਹੈ।
ਇਸ ਦੌਰਾਨ ਕਾਂਗਰਸ ਵਲੋਂ ਮੈਨੀਫੈਸਟੋ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ, ਕਨਵੀਨਰ ਅਤੇ ਮੈਬਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਸੂਚੀ ਮੁਤਾਬਕ ਪ੍ਰਚਾਰ ਕਮੇਟੀ ਦਾ ਚੇਅਰਮੈਨ ਸੁਨੀਲ ਜਾਖੜ ਨੂੰ ਲਗਾਇਆ ਗਿਆ ਹੈ। ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਕੈਂਪੇਨ ਕਮੇਟੀ ਦੇ ਕਨਵੀਨਰ ਹੋਣਗੇ।
ਕੈਂਪੇਨ ਕਮੇਟੀ ਵਿਚ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੂੰ ਕਨਵੀਨਰ ਤੇ ਅਮਰਪ੍ਰੀਤ ਸਿੰਘ ਲਾਲੀ ਨੂੰ ਕੋ-ਚੇਅਰਮੈਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਮੈਂਬਰ ਵਜੋਂ ਗੁਰਕੀਰਤ ਕੋਟਲੀ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਸ਼ਾਮ ਸੁੰਦਰ ਅਰੋੜਾ, ਰਾਜ ਕੁਮਾਰ ਵੇਰਕਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਗਟ ਸਿੰਘ, ਰਾਜਿੰਦਰ ਬੇਰੀ, ਯੋਗਿੰਦਰਪਾਲ ਢੀਂਗਰਾ, ਜੁਗਲ ਕਿਸ਼ੋਰ ਸ਼ਰਮਾ, ਕੇਕੇ ਬਾਵਾ, ਹਰਦੀਪ ਸਿੰਘ ਕਿੰਗਰਾ, ਬਿਸ਼ਪ ਇਮੈਨੂਅਲ ਰਹਿਮਤ ਮਸੀਹ, ਡਾ. ਨਵਜੋਤ ਦਹੀਆ, ਜਥੇਦਾਰ ਚਰਨਜੀਤ ਸਿੰਘ, ਦਵਿੰਦਰ ਸਿੰਘ ਗਰਚਾ, ਗੁਲਾਮ ਹੁਸੈਨ, ਬਲਬੀਰ ਸਿੱਧੂ, ਸੰਦੀਪ ਸੰਧੂ, ਕੁਸ਼ਲਦੀਪ ਸਿੰਘ ਢਿੱਲੋਂ, ਦੁਰਲੱਭ ਸਿੰਘ, ਸਮਰਾਟ ਢੀਂਗਰਾ ਨੂੰ ਮੈਂਬਰ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: